
Best Sarpanch Award: (ਮਨੋਜ ਗੋਇਲ) ਬਾਦਸ਼ਾਹਪੁਰ। ਗਣਤੰਤਰ ਦਿਵਸ ਦੇ ਮੌਕੇ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਪੰਚ ਸ੍ਰੀਮਤੀ ਲਖਵੀਰ ਕੌਰ ਬਾਜਵਾ ਅਤੇ ਉਹਨਾਂ ਦੇ ਪਤੀ ਸ੍ਰੀ ਬਚਿੱਤਰ ਸਿੰਘ ਬਾਜਵਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਮਿਹਨਤ ਸਦਕਾ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕੇਵਲ ਸਰਪੰਚ ਸਾਹਿਬ ਦਾ ਨਹੀਂ, ਸਗੋਂ ਸਮੁੱਚੀ ਪੰਚਾਇਤ ਅਤੇ ਪਿੰਡ ਬਾਦਸ਼ਾਹਪੁਰ ਦੇ ਹਰ ਇੱਕ ਨਿਵਾਸੀ ਦੀ ਮਿਹਨਤ ਅਤੇ ਏਕਤਾ ਦਾ ਨਤੀਜਾ ਹੈ।
ਇਹ ਵੀ ਪੜ੍ਹੋ: Social Service Award: ਗਣਤੰਤਰ ਦਿਵਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਸਨਮਾਨਿਤ
ਇਹ ਸਨਮਾਨ ਉਨ੍ਹਾਂ ਨੂੰ ਹੜ੍ਹਾਂ ਦੇ ਔਖੇ ਸਮੇਂ ਦੌਰਾਨ ਆਪਣੀ ਦਿਨ-ਰਾਤ ਲੋਕਾਂ ਦੀ ਸੇਵਾ ਕਰਨ ਅਤੇ ਰਾਹਤ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਦਿੱਤਾ ਗਿਆ ਹੈ। ਮੁਸੀਬਤ ਦੀ ਘੜੀ ਵਿੱਚ ਲੋਕਾਂ ਦਾ ਸਾਥ ਦੇਣਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਰਪੰਚ ਸਾਹਿਬ ਨੇ ਇਹ ਬਾਖੂਬੀ ਨਿਭਾਇਆ। ਇਹ ਐਵਾਰਡ ਪਿੰਡ ਦੇ ਉਨ੍ਹਾਂ ਸਾਰੇ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਹੜ੍ਹਾਂ ਦੌਰਾਨ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ, ਅਜਿਹੇ ਸਨਮਾਨ ਪਿੰਡ ਦੇ ਵਿਕਾਸ ਲਈ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦੇ ਹਨ।













