ਸਾਡੇ ਨਾਲ ਸ਼ਾਮਲ

Follow us

14.1 C
Chandigarh
Friday, January 30, 2026
More
    Home Breaking News ਗਣਤੰਤਰ ਦਿਵਸ ’...

    ਗਣਤੰਤਰ ਦਿਵਸ ’ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

    Desh Bhagat University
    ਅਮਲੋਹ : ਚਾਂਸਲਰ ਡਾ. ਜ਼ੋਰਾ ਸਿੰਘ ਨਾਲ ਮੌਜੂਦ ਸਨਮਾਨਿਤ ਅਧਿਕਾਰੀ। ਤਸਵੀਰ: ਅਨਿਲ ਲੁਟਾਵਾ

    Desh Bhagat University: (ਅਨਿਲ ਲੁਟਾਵਾ) ਅਮਲੋਹ। ਗਣਤੰਤਰ ਦਿਵਸ ਦੇ ਮਾਣਮੱਤੇ ਮੌਕੇ ’ਤੇ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਫ਼ਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਪੰਜਾਬ ਸਰਕਾਰ ਵੱਲੋਂ ਡਾ. ਕੁਲਭੂਸ਼ਣ ਡਾਇਰੈਕਟਰ ਕੈਂਪਸ ਅਤੇ ਡਾ. ਪ੍ਰਭਜੋਤ ਸਿੰਘ ਡਿਪਟੀ ਡਾਇਰੈਕਟਰ ਨਰਸਿੰਗ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ। ਇਹ ਸਨਮਾਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਪ੍ਰਤੀ ਉਨ੍ਹਾਂ ਦੇ ਸਮਰਪਿਤ ਅਤੇ ਸ਼ਲਾਘਾਯੋਗ ਯੋਗਦਾਨ ਦੀ ਪ੍ਰਸ਼ੰਸਾ ਵਿੱਚ ਦਿੱਤਾ ਗਿਆ।

    ਇਹ ਵੀ ਪੜ੍ਹੋ: Martyrs’ Memorial: ਸ਼ਹੀਦਾਂ ਦੀ ਯਾਦ ਨੂੰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਗੈਰੀ ਬੜਿੰਗ

    ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਸਹਾਇਕ ਰਜਿਸਟਰਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਦਰਸ਼ਨਾ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਐਸਡੀਐਮ ਅਮਲੋਹ ਚੇਤਨ ਬੰਗੜ ਦੁਆਰਾ ਸਨਮਾਨਿਤ ਕੀਤਾ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੇ ਇਸ ਪੁਰਸਕਾਰ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਪੂਰੇ ਸੰਸਥਾਨ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕਰਦੇ ਹਨ।