ਸਾਡੇ ਨਾਲ ਸ਼ਾਮਲ

Follow us

18.8 C
Chandigarh
Tuesday, February 3, 2026
More
    Home Breaking News SHO Aditya Sh...

    SHO Aditya Sharma: ਅਨੁਸ਼ਾਸਨਹੀਣਤਾ ’ਤੇ ਪੁਲਿਸ ਕਮਿਸ਼ਨਰ ਦਾ ਸਖ਼ਤ ਐਕਸ਼ਨ

    SHO Aditya Sharma
    SHO Aditya Sharma: ਅਨੁਸ਼ਾਸਨਹੀਣਤਾ ’ਤੇ ਪੁਲਿਸ ਕਮਿਸ਼ਨਰ ਦਾ ਸਖ਼ਤ ਐਕਸ਼ਨ

    SHO Aditya Sharma: ਥਾਣਾ ਸਰਾਭਾ ਨਗਰ ਦੇ ਐਸਐਚਓ ਇੰਸਪੈਕਟਰ ਆਦਿਤਿਆ ਸ਼ਰਮਾ ਮੁਅੱਤਲ

    SHO Aditya Sharma: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਲੁਧਿਆਣਾ ਪੁਲਿਸ ਮਹਿਕਮੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਪੁਲਿਸ ਕਮਿਸ਼ਨਰ ਨੇ ਅਨੁਸ਼ਾਸਨਹੀਣਤਾ ਵਿਰੁੱਧ ਬਿਨਾ ਕੋਈ ਢਿਲਾਈ ਵਰਤਦੇ ਹੋਏ ਥਾਣਾ ਸਰਾਭਾ ਨਗਰ ਦੇ ਐੱਸ.ਐੱਚ.ਓ. ਇੰਸਪੈਕਟਰ ਆਦਿਤਿਆ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਡਿਊਟੀ ਵਿੱਚ ਗੰਭੀਰ ਕੁਤਾਹੀ ਅਤੇ ਉੱਚ ਅਧਿਕਾਰੀਆਂ ਨਾਲ ਬਦਸਲੂਕੀ ਦੇ ਦੋਸ਼ਾਂ ਦੇ ਚੱਲਦਿਆਂ ਪੁਲਸ ਵਿਭਾਗ ਵੱਲੋਂ ਇਹ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

    ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਇੰਸਪੈਕਟਰ ਆਦਿਤਿਆ ਸ਼ਰਮਾ ਨੂੰ ਫਿਲੌਰ ਵਿਖੇ ਹੋਣ ਵਾਲੇ ਇਕ ਵਿਸ਼ੇਸ਼ ਟਰੇਨਿੰਗ ਸੈਸ਼ਨ ਵਿੱਚ ਸ਼ਾਮਲ ਹੋਣ ਦੇ ਸਪੱਸ਼ਟ ਹੁਕਮ ਦਿੱਤੇ ਗਏ ਸਨ, ਪਰ ਸਰਕਾਰੀ ਆਦੇਸ਼ਾਂ ਦੇ ਬਾਵਜ਼ੂਦ ਉਹ ਟਰੇਨਿੰਗ ਲਈ ਨਹੀਂ ਪਹੁੰਚੇ। ਇਸ ਲਾਪਰਵਾਹੀ ਨੂੰ ਪੁਲਸ ਵਿਭਾਗ ਨੇ ਗੰਭੀਰ ਅਨੁਸ਼ਾਸਨਹੀਣਤਾ ਮੰਨਿਆ। SHO Aditya Sharma

    Read Also : 30 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, ਕਈ ਮੌਤਾਂ

    ਮਾਮਲਾ ਇੱਥੇ ਹੀ ਨਹੀਂ ਰੁਕਿਆ। ਕਥਿਤ ਤੌਰ ’ਤੇ ਇੰਸਪੈਕਟਰ ਵੱਲੋਂ ਕੁਝ ਸੀਨੀਅਰ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ, ਜਿਸ ਨਾਲ ਸਥਿਤੀ ਹੋਰ ਵੀ ਗੰਭੀਰ ਹੋ ਗਈ। ਉਕਤ ਅਧਿਕਾਰੀ ਦੇ ਅੜੀਅਲ ਰਵੱਈਏ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਦੀ ਪੂਰੀ ਜਾਣਕਾਰੀ ਇਕ ਵਿਸਥਾਰਤ ਰਿਪੋਰਟ ਰਾਹੀਂ ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀ ਗਈ।

    ਰਿਪੋਰਟ ਦਾ ਗਹਿਰਾਈ ਨਾਲ ਅਧਿਐਨ ਕਰਨ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਵਿਭਾਗੀ ਅਨੁਸ਼ਾਸਨ ਅਤੇ ਪੁਲਸ ਦੇ ਅਕਸ ਨੂੰ ਸਰਵਉੱਚ ਰੱਖਦੇ ਹੋਏ ਇੰਸਪੈਕਟਰ ਆਦਿਤਿਆ ਸ਼ਰਮਾ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

    ਥਾਣਾ ਸਰਾਭਾ ਨਗਰ ਵਰਗੇ ਮਹੱਤਵਪੂਰਨ ਥਾਣੇ ਦੇ ਮੁਖੀ ਖ਼ਿਲਾਫ਼ ਹੋਈ ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਰ ਪਾਸੇ ਇਸ ਮਾਮਲੇ ਦੀ ਚਰਚਾ ਹੈ। ਉੱਚ ਅਧਿਕਾਰੀਆਂ ਵੱਲੋਂ ਸਾਫ਼ ਸੰਦੇਸ਼ ਦਿੱਤਾ ਗਿਆ ਹੈ ਕਿ ਡਿਊਟੀ ਵਿੱਚ ਲਾਪਰਵਾਹੀ, ਹੁਕਮਾਂ ਦੀ ਉਲੰਘਣਾ ਅਤੇ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।