ਮੁੱਢਲੀ ਸਟੇਜ ’ਤੇ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੰਭਵ : ਡਾ. ਅਰਵਿੰਦ ਪਾਲ ਸਿੰਘ
World Cancer Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.ਹਿਤਿੰਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਮੌਕੇ ’ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਮੁੱਢਲੀ ਸਟੇਜ ਅਤੇ ਸਮੇਂ ਸਿਰ ਪਤਾ ਲੱਗਣ ’ਤੇ ਕੈਂਸਰ ਦਾ ਇਲਾਜ ਸੌਖਾ ਤੇ ਸੰਭਵ ਹੈ । ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਕੈਂਸਰ ਦੁਨੀਆਂ ਦੀ ਅਜਿਹੀ ਦੂਜੀ ਬਿਮਾਰੀ ਹੈ ਜਿਸ ਕਾਰਨ ਸਭ ਤੋਂ ਵੱਧ ਲੋਕ ਮਰ ਰਹੇ ਹਨ, ਇਸ ਲਈ ਜਾਗਰੂਕ ਹੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ‘ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼’ ਤਹਿਤ 1.50 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: Sainik Welfare Punjab: ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵੱਲੋਂ ਫ਼ਤਹਿਗੜ੍ਹ ਸਾਹਿਬ ਦਾ ਦੌਰਾ
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਛਾਤੀ ਵਿੱਚ ਗਿਲਟੀ, ਲਗਾਤਾਰ ਖੰਗ, ਆਵਾਜ਼ ਵਿੱਚ ਭਾਰੀਪਣ, ਮਹਾਵਾਰੀ ਦੌਰਾਨ ਖੂਨ ਦਾ ਜਿਆਦਾ ਪੈਣਾ ਜਾਂ ਮਹਾਂਵਾਰੀ ਤੋਂ ਬਿਨਾਂ ਖੂਨ ਦਾ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਆਦਿ ਕੈਂਸਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਛਾਤੀ, ਕੋਲਨ, ਪਰੋਸਟੈਟ ,ਪੇਟ ,ਜਿਗਰ, ਚਮੜੀ, ਮੂੰਹ ,ਗਰਦਨ, ਗਲੇ, ਸਰਵਾਈਕਲ, ਗੁਰਦੇ, ਦਿਮਾਗ, ਥਾਈਰਾਈਡ, ਬਲੱਡ, ਅੱਖਾਂ ਅਤੇ ਰੀਡ ਦੀ ਹੱਡੀ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦਾ ਕੈਂਸਰ ਹੋ ਸਕਦਾ ਹੈ।
ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਰੁਲ ਗੁਪਤਾ ਨੇ ਦੱਸਿਆ ਕਿ ਕੈਂਸਰ ਸਿਗਰਟ, ਪਾਨ, ਤੰਬਾਕੂ ,ਖੈਣੀ ,ਗੁਟਕਾ, ਸ਼ਰਾਬ ਆਦਿ ਦੀ ਵਰਤੋਂ ਕਰਕੇ, ਜਿਆਦਾ ਕੀਟ ਨਾਸ਼ਕ ਸਪਰੇਅ ਕਰਨ ਨਾਲ, ਮੋਟਾਪਾ ਤੇ ਮਿਲਾਵਟ ਵਾਲੀਆਂ ਚੀਜ਼ਾਂ ਦੇ ਖਾਣ-ਪੀਣ ਨਾਲ ਹੋ ਸਕਦਾ ਹੈ। ਇਸ ਲਈ ਜਾਗਰੂਕ ਹੋ ਕੇ, ਜੀਵਨ ਸੈਲੀ ਵਿੱਚ ਤਬਦੀਲੀ ਲਿਆ ਕੇ ਅਤੇ ਸਮੇਂ-ਸਮੇਂ ’ਤੇ ਆਪਣੀ ਡਾਕਟਰੀ ਜਾਂਚ ਕਰਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਡੀਪੀਐਮ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਫਾਰਮੇਸੀ ਅਫਸਰ ਸੰਦੀਪ ਸਿੰਘ , ਜਸਵੰਤ ਸਿੰਘ , ਗਗਨ ਥੰਮਣ ਤੇ ਧਰਮ ਸਿੰਘ ਆਦਿ ਹਾਜ਼ਰ ਸਨ।














