
ਵਿਧਾਇਕ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਲਈ ਬੱਸ ਨੂੰ ਕੀਤਾ ਰਵਾਨਾ
Mukh Mantri Tirath Yatra: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਜਿਥੇ ਆਮ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।
ਇਹ ਵੀ ਪੜ੍ਹੋ: Gold Silver Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਫਿਰ ਤੇਜ਼ੀ, ਵੇਖੋ ਅੱਜ ਦੀਆਂ ਤਾਜ਼ਾ ਕੀਮਤਾਂ
ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਦੁਗਗਿਆਨਾ ਮੰਦਰ, ਵਾਲਮਿਕਿ ਤੀਰਥ ਸਥਾਨਾਂ ਤੇ ਵਾਹਗਾ ਬਾਰਡਰ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਚਨਾਥਲ ਰਸਪਿੰਦਰ ਸਿੰਘ ਰਾਜਾ, ਕੁਲਵਿੰਦਰ ਸਿੰਘ ਡੇਰਾ ਮੀਰ ਮੀਰਾਂ,ਮਾਨ ਸਿੰਘ ਪੰਚਾਇਤ ਅਫ਼ਸਰ,ਸਤੀਸ਼ ਕੁਮਾਰ ਪੀ ਏ, ਬਹਾਦਰ ਜਲਾਲ, ਹਰਮੇਸ਼ ਸਿੰਘ ਸਰਪੰਚ ਬਾਗ ਸਿਕੰਦਰ, ਸਰਪੰਚ ਪ੍ਰਲਾਦ ਸਿੰਘ, ਗੁਰਦਰਸ਼ਨ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ ਬਾਗ ਸਿਕੰਦਰ ਅਤੇ ਅਜੀਤ ਸਿੰਘ ਤਿੰਬਰਪੁਰ ਤੋਂ ਇਲਾਵਾ ਹੋਰ ਪਤਵੰਤੇ ਮੌਜ਼਼ੂਦ ਸਨ। Mukh Mantri Tirath Yatra













