ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, February 12, 2026
More

    Trump Tariffs: ਟਰੰਪ ਨੇ ਭਾਰਤੀ ਵਸਤਾਂ ’ਤੇ 18% ਟੈਕਸ ਲਾਇਆ, ਪਰ ਮੋਦੀ ਸਰਕਾਰ ਨੇ ਅਮਰੀਕੀ ਮਾਲ ਲਈ ਭਾਰਤ ਦੇ ਬੂਹੇ ’ਜ਼ੀਰੋ ਟੈਕਸ’ ’ਤੇ ਖੋਲ੍ਹੇ: ਧਾਲੀਵਾਲ

    Trump Tariffs
    Trump Tariffs: ਟਰੰਪ ਨੇ ਭਾਰਤੀ ਵਸਤਾਂ ’ਤੇ 18% ਟੈਕਸ ਲਾਇਆ, ਪਰ ਮੋਦੀ ਸਰਕਾਰ ਨੇ ਅਮਰੀਕੀ ਮਾਲ ਲਈ ਭਾਰਤ ਦੇ ਬੂਹੇ ’ਜ਼ੀਰੋ ਟੈਕਸ’ ’ਤੇ ਖੋਲ੍ਹੇ: ਧਾਲੀਵਾਲ

    Trump Tariffs: ਜਿਵੇਂ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਵਕਾਲਤ ਕਰਦਾ ਸੀ, ਉਸੇ ਤਰ੍ਹਾਂ ਜਾਖੜ ਸਾਹਿਬ ਵੀ ਇਸ ਡੀਲ ਦੀ ਵਕਾਲਤ ਕਰ ਰਹੇ ਹਨ: ਧਾਲੀਵਾਲ

    ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ‘ਗੱਦਾਰੀ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ।

    ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ ’ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ ’ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ ਕਿਵੇਂ ਹੋਇਆ? ਇਹ ਦੇਸ਼ ਦੇ ਹਿੱਤ ਵਿੱਚ ਕਿੱਦਾਂ ਹੈ?

    Trump Tariffs

    ਧਾਲੀਵਾਲ ਨੇ ਚਿਤਾਵਨੀ ਦਿੱਤੀ ਕਿ ਇਸ ਡੀਲ ਰਾਹੀਂ ਅਮਰੀਕਾ ਦੀ ‘ਲਾਲ ਜਵਾਰ’ ਭਾਰਤੀ ਮੰਡੀਆਂ ’ਤੇ ਕਬਜ਼ਾ ਕਰ ਲਵੇਗੀ, ਜਿਸ ਨਾਲ ਪੰਜਾਬ, ਯੂਪੀ ਅਤੇ ਮਹਾਰਾਸ਼ਟਰ ਦੇ ਮੱਕੀ, ਬਾਜਰਾ ਅਤੇ ਜਵਾਰ ਉਗਾਉਣ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ੀਰੋ ਟੈਰਿਫ ਕਾਰਨ ਕਸ਼ਮੀਰ ਅਤੇ ਹਿਮਾਚਲ ਦਾ ਸੇਬ, ਬਦਾਮ ਅਤੇ ਅਖਰੋਟ ਉਤਪਾਦਕ ਵੀ ਸੜਕਾਂ ’ਤੇ ਆ ਜਾਵੇਗਾ।

    ਸੁਨੀਲ ਜਾਖੜ ’ਤੇ ਤੰਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਾਖੜ ਸਾਹਿਬ, ਤੁਸੀਂ ਅੱਜ ਉਸੇ ਤਰ੍ਹਾਂ ਇਸ ਡੀਲ ਦੀ ਵਕਾਲਤ ਕਰ ਰਹੇ ਹੋ ਜਿਵੇਂ ਕਦੇ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਕਰਦਾ ਸੀ। ਅੱਜ ਅਕਾਲੀ ਦਲ ਦੀ ਸਿਆਸੀ ਹਾਲਤ ਸਭ ਦੇ ਸਾਹਮਣੇ ਹੈ। ਕਿਤੇ ਮੋਦੀ ਦੀ ਚਾਕਰੀ ਕਰਦਿਆਂ ਤੁਹਾਡਾ ਹਸ਼ਰ ਵੀ ਅਕਾਲੀਆਂ ਵਰਗਾ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਜਾਖੜ ਪਹਿਲਾਂ ਕਾਂਗਰਸ ਵਿੱਚ ਰਹਿ ਕੇ ਗਾਂਧੀ ਪਰਿਵਾਰ ਦੀ ਚਾਕਰੀ ਕਰਦੇ ਸਨ ਤੇ ਹੁਣ ਮੋਦੀ ਦੇ ਗੁਣਗਾਣ ਕਰਕੇ ਦੇਸ਼ ਦੇ ਹਿੱਤ ਵੇਚਣ ’ਤੇ ਤੁਲੇ ਹੋਏ ਹਨ।

    ‘ਆਪ’ ਬੁਲਾਰੇ ਨੇ ਕਿਹਾ ਕਿ ਅੱਜ ਤੱਕ ਇਸ ਡੀਲ ਦੀ ਜਾਣਕਾਰੀ ਸਿਰਫ਼ ਟਰੰਪ ਦੇ ਟਵੀਟਾਂ ਤੋਂ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਨਾ ਤਾਂ ਸੰਸਦ ਵਿੱਚ ਕੁਝ ਦੱਸਿਆ ਅਤੇ ਨਾ ਹੀ ਦੇਸ਼ ਨੂੰ ਭਰੋਸੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਅਮਰੀਕਾ ਕੋਲ ਗਿਰਵੀ ਰੱਖ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੂਰੇ ਦੇਸ਼ ਵਾਸੀਆਂ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਜਾਖੜ ਦੇ ਹਰ ਝੂਠ ਦਾ ਰੋਜ਼ਾਨਾ ਜਵਾਬ ਦੇਣਗੇ ਅਤੇ ਭਾਜਪਾ ਦੇ ਇਸ ਕਿਸਾਨ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦੇ ਰਹਿਣਗੇ।