ਸਾਡੇ ਨਾਲ ਸ਼ਾਮਲ

Follow us

16.4 C
Chandigarh
Wednesday, February 18, 2026
More
    Home Breaking News Tragic Road A...

    Tragic Road Accident: ਟਰਾਲੇ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਉਭਰਦੇ ਖਿਡਾਰੀ ਦੀ ਮੌਤ

    Tragic Road Accident
    Tragic Road Accident: ਟਰਾਲੇ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਉਭਰਦੇ ਖਿਡਾਰੀ ਦੀ ਮੌਤ

    ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਦਰਦਨਾਕ ਹਾਦਸਾ, ਖੇਡ ਮੇਲੇ ਤੋਂ ਵਾਪਸੀ ਦੌਰਾਨ ਵਾਪਰੀ ਘਟਨਾ

    Tragic Road Accident: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਛੀਨੀਵਾਲ ਕਲਾਂ ਦੇ 21 ਸਾਲਾ ਨੌਜਵਾਨ ਖਿਡਾਰੀ ਗੁਰਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਖਿਡਾਰੀ ਹਰਪ੍ਰੀਤ ਸਿੰਘ (20) ਪੁੱਤਰ ਨਿਰਮਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਮਜ਼ਦੂਰ ਪਰਿਵਾਰਾਂ ਨਾਲ ਸੰਬੰਧਤ ਸਨ।

    ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਆਪਣੇ ਸਾਥੀ ਨਾਲ ਰਾਏਕੋਟ ਇਲਾਕੇ ਵਿੱਚ ਹੋਏ ਖੇਡ ਮੇਲੇ ਵਿੱਚ ਹਾਕੀ ਮੈਚ ਖੇਡ ਕੇ ਮੋਟਰਸਾਈਕਲ ਰਾਹੀਂ ਵਾਪਸ ਆਪਣੇ ਪਿੰਡ ਆ ਰਹੇ ਸਨ। ਜਦੋਂ ਉਹ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਪਹੁੰਚੇ ਤਾਂ ਬਜਰੀ ਨਾਲ ਭਰੇ ਟਰੱਕ ਘੋੜੇ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਘੋੜਾ ਗੁਰਵਿੰਦਰ ਸਿੰਘ ਦੇ ਉੱਪਰੋਂ ਲੰਘ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

    ਜ਼ਖ਼ਮੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨੌਜਵਾਨ ਖਿਡਾਰੀ ਦੀ ਅਚਾਨਕ ਮੌਤ ਨਾਲ ਪਿੰਡ ਛੀਨੀਵਾਲ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਮੁਤਾਬਕ ਗੁਰਵਿੰਦਰ ਸਿੰਘ ਮਿਹਨਤੀ ਅਤੇ ਉਭਰਦਾ ਖਿਡਾਰੀ ਸੀ ਜੋ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਰਿਹਾ ਸੀ। ਵੱਖ-ਵੱਖ ਸਮਾਜਿਕ ਅਤੇ ਖੇਡ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

    ਇਹ ਵੀ ਪੜ੍ਹੋ: Kidnapping News: ਸਕੂਲ ਦੇ ਬਾਹਰੋਂ ਦੋ ਬਾਈਕ ਸਵਾਰਾਂ ਨੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੀਤੀ ਕੋਸ਼ਿਸ਼

    ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਤੇਜ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ। ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਅਤੇ ਟਰੱਕ ਘੋੜੇ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸੜਕ ਸੁਰੱਖਿਆ ਪੁਲਿਸ ਦੇ ਇੰਚਾਰਜ ਜਗਮੋਹਣ ਸਿੰਘ ਸੁਧਾਰ ਵੀ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ।