Punjab News: ਪੰਜਾਬ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ
Punjab News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟ੍ਰੇਡ ਕਮਿਸ਼ਨ’ ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਚੀਮਾ ਨੇ ਪਟਿਆਲਾ ਵਿਖੇ ਵਪਾਰੀਆ ਨਾਲ ਮੀਟਿੰਗ ਦੌਰਾਨ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਰਿਹਾ ਹੈ। Punjab News
Read Also : ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ, ਵਪਾਰੀਆਂ ਨੂੰ ਹੋਵੇਗਾ ਫਾਇਦਾ
ਇਹ ਬਦਲਣਾ ਚਾਹੀਦਾ ਹੈ ਅਤੇ ਮੌਜ਼ੂਦਾ ਸਰਕਾਰ ਇਸ ਨੂੰ ਬਦਲਣ ਲਈ ਦ੍ਰਿੜ੍ਹ ਹੈ। ਪੰਜਾਬ ਟ੍ਰੇਡ ਕਮਿਸ਼ਨ ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰੇਗਾ। ਇਹ ਉਨ੍ਹਾਂ ਦੇ ਮੁੱਦਿਆਂ ਦੇ ਤੇਜ਼ ਅਤੇ ਸੁਚਾਰੂ ਹੱਲ ਲਈ ਇੱਕ ਸੰਗਠਿਤ ਪ੍ਰਣਾਲੀ, ਸਪੱਸ਼ਟ ਜਵਾਬਦੇਹੀ ਅਤੇ ਸਮਾਂਬੱਧ ਹੱਲ ਪ੍ਰਦਾਨ ਕਰੇਗਾ ਤਾਂ ਜੋ ਸਮੱਸਿਆਵਾਂ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਾ ਛੱਡਿਆ ਜਾਵੇ।
ਇਸ ਪਹਿਲਕਦਮੀ ਦੀ ਤਿਆਰੀ ਵਜੋਂ ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਸਮੀਖਿਆ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਸਰਕਾਰੀ ਨੁਮਾਇੰਦਿਆਂ, ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਟੀਮਾਂ ਨੇ ਕਮਿਸ਼ਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਕਾਰਜਸ਼ੀਲ ਰੂਪ-ਰੇਖਾ ਅਤੇ ਜ਼ਿਲ੍ਹਾ ਪੱਧਰੀ ਤਾਲਮੇਲ ਬਾਰੇ ਚਰਚਾ ਕੀਤੀ।














