
Government Primary School: (ਸੁਸ਼ੀਲ ਕੁਮਾਰ) ਭਾਦਸੋਂ। ਅਧਿਆਪਕਾਂ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਕਲੱਸਟਰ ਜਿੰਦਲਪੁਰ ਅਤੇ ਚਹਿਲ ਵੱਲੋਂ ਪੰਜਾਬ ਫਾਰਮ ਜਿੰਦਲਪੁਰ ਵਿਖੇ ਬੜੇ ਉਤਸ਼ਾਹ ਨਾਲ ਪ੍ਰੋਗਰਾਮ ਨਵੀਂ ਪੁਲਾਂਘ ਕਰਵਾਇਆ ਗਿਆ। ਜਿਸ ਦਾ ਉਦਘਾਟਨ ਮਨਪ੍ਰੀਤ ਸਿੰਘ ਕਰਤਾਰ ਕੰਬਾਈਨ ਭਾਦਸੋਂ ਅਤੇ ਬਲਵਿੰਦਰ ਸਿੰਘ ਟਿਵਾਣਾ ਪੰਜਾਬ ਫਾਰਮ ਜਿੰਦਲਪੁਰ ਵੱਲੋਂ ਸਾਂਝੇ ਰੂਪ ’ਚ ਕੀਤਾ ਗਿਆ। ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਮਾਪੇ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ। ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੇਖ ਕੇ ਲੋਕ ਅੱਸ-ਅੱਸ ਕਰ ਉਠੇ ਅਤੇ ਉਨ੍ਹਾਂ ਆਪਣੇ ਸਕੂਲਾਂ ਦੇ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ।
ਮਾਪਿਆਂ ਨੇ ਇਸ ਮੌਕੇ ਕਿਹਾ ਕਿ ਇਹ ਬਹੁਤ ਚੰਗਾ ਉਪਰਾਲਾ ਹੈ ਜੋ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ। ਇਸ ਮੌਕੇ ਮਾਪਿਆਂ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਹੁੰਦੇ ਰਹਿਣੇ ਚਾਹੀਦੇ ਹਨ। ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਮੈਡਮ ਸ਼ਾਲੂ ਮਹਿਰਾ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਮੈਡਮ ਮਨਵਿੰਦਰ ਕੌਰ ਭੁੱਲਰ ਨੇ ਕਿਹਾ ਕਿ ਅਧਿਆਪਕਾਂ ਨੇ ਬੜੀ ਮਿਹਨਤ ਕਰਕੇ ਇਹ ਪ੍ਰੋਗਰਾਮ ਨਵੀਂ ਪੁਲਾਂਘ ਨੂੰ ਕਰਵਾਇਆ ਹੈ। ਇਸ ਵਿੱਚ ਆਏ ਮਾਪਿਆਂ ਦਾ ਇਕੱਠ, ਬੱਚਿਆਂ ਦੀਆਂ ਸਟੇਜ ਤੋਂ ਕੀਤੀਆਂ ਪੇਸ਼ਕਾਰੀਆਂ ਦੱਸਦੀਆਂ ਹਨ ਕਿ ਅਣਥੱਕ ਮਿਹਨਤ ਦੇ ਨਾਲ ਪ੍ਰੋਗਰਾਮ ਦੀ ਤਿਆਰੀ ਕੀਤੀ ਗਈ ਹੈ।
ਨਵੇਂ ਸੈਸ਼ਨ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ
ਸਿੱਖਿਆ ਵਿਭਾਗ ਵੱਲੋਂ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜੋ ਕਿ ਸਾਰੇ ਪੰਜਾਬ ਦੇ ਵਿੱਚ ਚੱਲ ਰਹੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਮੌਕੇ ਉਹਨਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਘਰਾਂ ਵਿੱਚ ਵੀ, ਜਿਹੜਾ ਸਕੂਲਾਂ ਵੱਲੋਂ ਕੰਮ ਦਿੱਤਾ ਜਾਂਦਾ ਹੈ, ਉਸ ਨੂੰ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਜਿਹੜੀਆਂ ਆਉਣ ਵਾਲੇ ਦਿਨਾਂ ’ਚ ਪ੍ਰੀਖਿਆਵਾਂ ਹੋਣੀਆਂ ਹਨ, ਉਹਨਾਂ ’ਚੋਂ ਬੱਚੇ ਵਧੀਆ ਨੰਬਰ ਲੈਣ। ਅੱਜ ਸਾਨੂੰ ਆਪਣੇ ਬੱਚਿਆਂ ਵੱਲ ਵਿਸ਼ੇਸ਼ ਤੌਰ ’ਤੇ ਘਰਾਂ ਵਿੱਚ ਧਿਆਨ ਦੇਣ ਦੀ ਲੋੜ ਹੈ। ਖਾਸ ਤੌਰ ’ਤੇ ਫੋਨਾਂ ’ਤੇ ਲੰਮਾ ਸਮਾਂ ਲੱਗੇ ਰਹਿਣ ਵਾਲੇ ਬੱਚਿਆਂ ਵੱਲ ਨਜ਼ਰ ਰੱਖਣ ਦੀ ਲੋੜ ਹੈ। ਸਾਡੇ ਸਕੂਲਾਂ ਦੇ ਵਿੱਚ ਹਰ ਸਾਲ ਵੱਡੀ ਗਿਣਤੀ ’ਚ ਲਾਇਬਰੇਰੀ ਕਿਤਾਬਾਂ ਆਉਂਦੀਆਂ ਹਨ। ਇਨ੍ਹਾਂ ਨੂੰ ਘਰਾਂ ਵਿੱਚ ਜਿੱਥੇ ਮਾਪਿਆਂ ਨੂੰ ਆਪ ਪੜ੍ਹਨ ਦੀ ਲੋੜ ਹੈ । ਉਥੇ ਬੱਚਿਆਂ ਨੂੰ ਵੀ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕਰਨ ਦੀ ਲੋੜ ਹੈ। Government Primary School
ਉੱਘੇ ਚਿੰਤਕ ਤੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ ਅਧਿਆਪਕਾਂ ਅਤੇ ਸਮਾਜ ਦੇ ਲੋਕਾਂ ਵੱਲੋਂ ਰਲ ਕੇ ਕੀਤੇ ਨਿਵੇਕਲੇ ਉਪਰਾਲੇ ਦੀ ਸਰਹਾਣਾ ਕੀਤੀ ਅਤੇ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਅਜਿਹੇ ਮੰਚ ਮੁਹੱਇਆ ਕਰਵਾਉਣ ਦੀ ਉਮੀਦ ਪ੍ਰਗਟ ਕੀਤੀ। ਬੀਪੀਈਓ ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ।


ਇਹ ਵੀ ਪੜ੍ਹੋ: Punjab News: ਪੰਜਾਬ ਤੋਂ ਪਹਾੜਾਂ ਦੀ ਯਾਤਰਾ ਹੋਈ ਮਹਿੰਗੀ! ਹਿਮਾਚਲ ਸਰਕਾਰ ਵੱਲੋਂ Entry ਫੀਸ ’ਚ ਵਾਧਾ
ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ ਤੇ ਜਸਪਾਲ ਸਿੰਘ ਚਹਿਲ ਵੱਲੋਂ ਪ੍ਰੋਗਰਾਮ ਵਿੱਚ ਪਹੁੰਚੇ ਅਧਿਕਾਰੀਆਂ ਤੇ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਧੰਨਵਾਦ ਕੀਤਾ।ਇਸ ਸਮੇਂ ਪ੍ਰਿੰਸੀਪਲ ਸੰਦੀਪ ਨਾਗਰ, ਸੁਖਜਿੰਦਰ ਸਿੰਘ ਟੌਹੜਾ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ,ਮਲਕੀਤ ਸਿੰਘ ਟਿਵਾਣਾ ਪੰਜਾਬ ਬਿਜਲੀ ਬੋਰਡ,ਜੱਗੀ ਜੋਹਲ,ਲਲਿਤ ਮੋਦਗਿਲ, ਰਾਜਵੰਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਜਗਜੀਤ ਸਿੰਘ ਵਾਲੀਆ, ਲਖਵਿੰਦਰ ਸਿੰਘ ਕੌਲੀ, ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ ਜਿੰਦਲਪੁਰ,
ਜਸਪਾਲ ਸਿੰਘ ਚਹਿਲ,ਰਿਟਾ:ਮੁੱਖ ਅਧਿਆਪਕ ਸ਼ੀਸ਼ਾ ਸਿੰਘ, ਬਚਿੱਤਰ ਸਿੰਘ ਦੰਦਰਾਲਾ ਖਰੋੜ, ਹਰਵਿੰਦਰ ਸਿੰਘ ਸੀਐੱਚਟੀ, ਸਤਵੀਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਰਮਨਜੀਤ ਕੌਰ, ਗੁਰਪ੍ਰੀਤ ਸਿੰਘ,ਸਰਪੰਚ ਹਰਵਿੰਦਰ ਕੌਰ ਹਕੀਮਪੁਰਾ, ਸਾਬਕਾ ਸਰਪੰਚ ਹਰਦੀਪ ਸਿੰਘ, ਸਰਪੰਚ ਰਣਜੀਤ ਕੌਰ ਸਾਹਪੁਰ, ਸਰਪੰਚ ਅਮਰਜੀਤ ਕੌਰ ਰੰਨੋ , ਸਾਬਕਾ ਸਰਪੰਚ ਰਘਵੀਰ ਸਿੰਘ, ਸਰਪੰਚ ਰਾਜਵੀਰ ਕੌਰ ਛੰਨਾ ਨੱਥੂ ਵਾਲੀਆਂ, ਸਰਪੰਚ ਸੰਤੋਖ ਸਿੰਘ ਖਿਜਰਪੁਰ, ਸਾਬਕਾ ਸਰਪੰਚ ਜਸਵਿੰਦਰ ਕੌਰ , ਸਰਪੰਚ ਸੁਰਿੰਦਰ ਸਿੰਘ ਸਮਸਪੁਰ, ਸਾਬਕਾ ਸਰਪੰਚ ਨੇਤਰ ਸਿੰਘ ਘੁੰਡਰ, ਸਰਪੰਚ ਸੁਰਿੰਦਰ ਕੌਰ ਜਿੰਦਲਪੁਰ, ਸਾਬਕਾ ਸਰਪੰਚ ਕਰਨੈਲ ਸਿੰਘ, ਪੰਚ ਸੀਮਾ ਰਾਣੀ ਤਰਖੇੜੀ, ਪੀਆਰਟੀਸੀ ਦੇ ਰਿਟਾਇਰਡ ਇੰਸਪੈਕਟਰ ਬਲਕਾਰ ਸਿੰਘ ਤੇ ਸਮੂਹ ਮਾਪੇ ਹਾਜ਼ਰ ਸਨ। Government Primary School













