ਸਾਡੇ ਨਾਲ ਸ਼ਾਮਲ

Follow us

27 C
Chandigarh
Friday, February 20, 2026
More
    Home Breaking News Punjab Cabine...

    Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਮੀਟਿੰਗ

    Punjab Cabinet Meeting
    CM Bhagwant Mann

    ਸੋਮਵਾਰ ਨੂੰ ਹੋਏਗੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ, ਬਜਟ ਸੈਸ਼ਨ ਦੀਆਂ ਤਾਰੀਖਾਂ ਤੇ ਲੱਗੇਗੀ ਮੋਹਰ

    Punjab Cabinet Meeting: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸਵੇਰੇ 11 ਵਜੇ ਕੈਬਿਨੇਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਕੈਬਨਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਨਾਂ ਦੀ ਰਿਹਾਇਸ਼ ਤੇ ਸਵੇਰੇ 11 ਵਜੇ ਸ਼ੁਰੂ ਹੋਏਗੀ ਅਤੇ ਇਸ ਕੈਬਿਨੇਟ ਦੀ ਮੀਟਿੰਗ ਵਿੱਚ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ਤੇ ਮੋਹਰ ਲੱਗੇਗੀ।

    ਇਹ ਵੀ ਪੜ੍ਹੋ: Car Fire Incident: ਸਪਾਰਕਿੰਗ ਕਾਰਨ ਕਾਰ ਨੂੰ ਲੱਗੀ ਅੱਗ, ਪਤੀ-ਪਤਨੀ ਵਾਲ਼-ਵਾਲ਼ ਬਚੇ

    ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਜਟ ਸੈਸ਼ਨ ਮਾਰਚ ਦੇ ਪਹਿਲੇ ਜਾਂ ਫਿਰ ਦੂਜੇ ਹਫਤੇ ਵਿੱਚ ਸੱਦਿਆ ਜਾ ਸਕਦਾ ਹੈ। ਇਸ ਤਾਰੀਖਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕੈਬਿਨੇਟ ਮੰਤਰੀਆਂ ਦੇ ਨਾਲ ਸੋਮਵਾਰ ਨੂੰ ਕੈਬਿਨੇਟ ਮੀਟਿੰਗ ਵਿੱਚ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਪੰਜਾਬ ਨਾਲ ਜੁੜੇ ਕੁਝ ਪੈਂਡਿੰਗ ਚੱਲ ਰਹੇ ਏਜੰਡਿਆਂ ਨੂੰ ਵੀ ਪਾਸ ਕੀਤਾ ਜਾਏਗਾ। ਹਾਲਾਂਕਿ ਹੁਣ ਤੱਕ ਕਿਸੇ ਵੀ ਏਜੰਡੇ ਨੂੰ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਕੈਬਿਨੇਟ ਮੀਟਿੰਗ ਦਾ ਏਜੰਡਾ ਜਾਰੀ ਕਰ ਦਿੱਤਾ ਜਾਏਗਾ।