ਇੱਕ ਫਰਾਰ, ਚੋਰੀ ਪਿੱਛੋਂ ਮੋਟਰਸਾਈਕਲਾਂ ਨੂੰ ਜਾਅਲੀ ਨੰਬਰ ਲਾ ਕੇ ਅੱਗੇ ਵੇਚਦੇ ਸਨ ਮੁਲਜ਼ਮ
ਫਿਰੋਜ਼ਪੁਰ (ਸਤਪਾਲ ਥਿੰਦ) ਜ਼ਿਲ੍ਹਾ ਪੁਲਿਸ ਨੇ ਚੋਰੀ ਦੇ 20 ਮੋਟਰ ਸਾਈਕਲਾਂ ਸਮੇਤ ਮੋਟਰਸਾਈਕਲ ਚੋਰ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਮਿਲਣ ਦਾ ਦਾਅਵਾ ਕੀਤਾ ਹੈ ਹਾਲਾਂਕਿ, ਗਿਰੋਹ ਦਾ ਇੱਕ ਮੈਂਬਰ ਫਰਾਰ ਦੱਸਿਆ ਜਾ ਰਿਹਾ ਹੈ ਜਾਣਕਾਰੀ ਦਿੰਦੇ ਹੋਏ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ‘ਤੇ ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀਆਈ.ਏ. ਸਟਾਫ਼, ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਅਤੇ ਪੁਲਿਸ ਨੇ ਇਹ ਗ੍ਰਿਫ਼ਤਾਰੀ ਕਬਜ਼ਾ ਖਿਲਚੀਆਂ ਨੇੜਿਓਂ ਕੀਤੀ ਹੈ।
ਮੁਲਜ਼ਮਾਂ ਦੀ ਪਛਾਣ ਸੂਰਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੀਰਾਂਵਾਲਾ, ਸੈਮੂਅਲ ਪੁੱਤਰ ਜਗਦੀਸ਼ ਵਾਸੀ ਲੇਲੀ ਵਾਲਾ, ਅਜੇ ਪੁੱਤਰ ਯੂਸਫ਼ ਵਾਸੀ ਕੋਠੀ ਰਾਏ ਸਾਹਿਬ, ਦੀਪੂ ਪੁੱਤਰ ਬਸ਼ੀਰ ਵਾਸੀ ਪੀਰਾਂ ਵਾਲਾ, ਸੁਖਦੇਵ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬਸਤੀ ਨਿਜ਼ਾਮ ਵਾਲਾ, ਸਾਗਰ ਪੁੱਤਰ ਦੇਵੀ ਲਾਲ ਵਾਸੀ ਹੱਡਾ ਰੋੜੀ ਫਿਰੋਜ਼ਪੁਰ ਵਜੋਂ ਹੋਈ ਹੈ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਮੋਟਰਸਾਈਕਲ ਚੋਰੀ ਕਰਕੇ ਉਹਨਾਂ ਦੇ ਜਾਅਲੀ ਨੰਬਰ ਬਣਾ ਕੇ ਅੱਗੇ ਵੇਚਦੇ ਸਨ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਉਹਨਾਂ ਪਾਸੋਂ ਚੋਰੀ ਕੀਤੇ ਗਏ 20 ਮੋਟਰਸਾਈਕਲ ਤੇ ਇੱਕ ਐਕਟਿਵਾ ਬਰਾਮਦ ਹੋਏ ਹੋਏ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਇੱਕ ਸਾਥੀ ਮਿੰਟੂ ਪੁੱਤਰ ਲਾਲ ਚੰਦ ਵਾਸੀ ਪੀਰਾਂਵਾਲਾ ਫ਼ਰਾਰ ਹੈ ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੁਲਜ਼ਮਾਂ ਨੇ ਹੋਰ ਚੋਰੀਆਂ ਕਰਨਾ ਵੀ ਮੰਨਿਆ ਹੈ ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੂਰਜ ਸਿੰਘ ਖਿਲਾਫ਼ ਪਹਿਲਾਂ ਵੀ 5 ਮਾਮਲੇ ਦਰਜ ਹਨ।
12 ਮੋਟਰਸਾਈਕਲਾਂ ਸਮੇਤ 1 ਗ੍ਰਿਫਤਾਰ
ਥਾਣਾ ਮੱਲਾਂਵਾਲਾ ਦੇ ਮੁਖੀ ਰਮਨ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਇੱਕ ਚੋਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 12 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਪਿੰਡ ਵਲਟੋਹਾ ਨਜ਼ਦੀਕ ਕੱਸੀ ਦੇ ਪੁਲ ‘ਤੇ ਨਾਕੇਬੰਦੀ ਕਰਕੇ ਬੂਟਾ ਸਿੰਘ ਪੁੱਤਰ ਸਾਬਾ ਵਾਸੀ ਪਿੰਡ ਗੁਰਦਿੱਤੀ ਵਾਲਾ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਉਸ ਨੂੰ ਕਾਗਜ਼ਾਤ ਵਿਖਾਉਣ ਵਾਸਤੇ ਆਖਿਆ।
ਪਰ ਉਹ ਨਾ ਵਿਖਾ ਸਕਿਆ ਜਦੋਂ ਉਸ ਤੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਗਈ ਤਾਂ ਉਹ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ ਤਾਂ ਉਸ ਤੋਂ ਹੋਰ ਪੁੱਛਗਿੱਛ ਕੀਤੀ ਤਾਂ ਉਹ ਮੰਨਿਆ ਕਿ ਉਸ ਦੇ ਕੋਲ ਚੋਰੀ ਦੇ ਹੋਰ 11 ਮੋਟਰਸਾਈਕਲ ਹਨ ਤਾਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਉਸ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।