Jagraon News: ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜਾਂ ਲਈ ਦਾਨ, ਬਲਾਕ ਜਗਰਾਓਂ ਦੇ 30ਵੇਂ ਸਰੀਰਦਾਨੀ ਹੋਣ ਦਾ ਖੱਟਿਆ ਮਾਣ
Jagraon News: ਜਗਰਾਓਂ (ਜਸਵੰਤ ਰਾਏ)। ਬਲਾਕ ਜਗਰਾਓਂ ਤੋਂ ਡੇਰਾ ਸ਼ਰਧਾਲੂ ਸ਼ਹਿਰੀ ਜੋਨ-1 ਦੇ ਪ੍ਰੇਮੀ ਸੇਵਕ ਕਮਲਜੀਤ ਇੰਸਾਂ (60) ਦੁਨੀਆ ਤੋਂ ਰੁਖਸਤ ਹੋਣ ਵੇਲੇ ਵੀ ਸਮਾਜ ਦੇ ਕੰਮ ਆਏ ਹਨ, ਜਿਨ੍ਹਾਂ ਦੀ ਮ੍ਰਿਤਕ ਦੇਹ ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਸੁਖਵਿੰਦਰ ਸਿੰਘ ਇੰਸਾਂ ਸਮੇਤ ਹੋਰ ਜ਼ਿੰਮੇਵਾਰਾਂ ਨੇ ਦੱਸਿਆ ਕਿ ਕਮਲਜੀਤ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪੱਵਿਤਰ ਸਿੱਖਿਆਵਾਂ ’ਤੇ ਚਲਦਿਆਂ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ।
ਉਸੇ ਲੜੀ ਤਹਿਤ ਉਨ੍ਹਾਂ ਦੀ ਪਤਨੀ ਕਮਲੇਸ਼ ਰਾਣੀ ਇੰਸਾਂ, ਪੁੱਤਰ ਹਰਪ੍ਰੀਤ ਇੰਸਾਂ, ਪੁੱਤਰੀ ਰਮਨਦੀਪ ਕੋਰ ਇੰਸਾਂ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਸਰੀਰ ਮੈਡੀਕਲ ਖੋਜਾਂ ਲਈ ਐੱਫ.ਐੱਚ ਮੈਡੀਕਲ ਸਾਇੰਸ ਕਾਲਜ ਅਤੇ ਹਸਪਤਾਲ ਐਤਮਾਦਪੁਰ ਆਗਰਾ (ਯੂ.ਪੀ) ਨੂੰ ਦਾਨ ਕੀਤਾ। ਕਮਲਜੀਤ ਇੰਸਾਂ ਦੀ ਅਰਥੀ ਨੂੰ ਉਨ੍ਹਾਂ ਦੀ ਧੀ ਰਮਨਦੀਪ ਕੋਰ ਇੰਸਾਂ ਨੇ ਮੋਢਾ ਦਿੱਤਾ।
Jagraon News
ਦੱਸਣਯੋਗ ਹੈ ਕਿ ਮੈਡੀਕਲ ਖੋਜਾਂ ਲਈ ਜਗਰਾਓਂ ਬਲਾਕ ’ਚੋਂ ਕਮਲਜੀਤ ਇੰਸਾਂ ਨੇ 30ਵੇਂ ਸਰੀਰਦਾਨੀ ਹੋਣ ਦਾ ਮਾਣ ਖੱਟਿਆ ਹੈ। ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੱਚੇ ਨਿਮਰ ਸੇਵਾਦਾਰ, ਬਲਾਕਾਂ ਦੇ ਜ਼ਿੰਮੇਵਾਰਾਂ, 15 ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਦੇ ਮੈਂਬਰਾਂ, ਪਿੰਡਾਂ ਦੇ ਪ੍ਰੇਮੀ ਸੇਵਕਾਂ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸਰੀਰਦਾਨੀ ਕਮਲਜੀਤ ਇੰਸਾਂ ਅਮਰ ਰਹੇ ਦੇ ਨਾਅਰਿਆਂ ਰਾਹੀਂ ਫੁੱਲਾਂ ਨਾਲ ਸਜੀ ਹੋਈ ਗੱਡੀ ’ਚ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ।
Read Also : ‘ਸ਼ਹਿਰ ’ਚ ਗੁਰਗੱਦੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ’
ਇਸ ਦੋਰਾਨ ਵਿਸ਼ੇਸ਼ ਤੋਰ ’ਤੇ ਪੁੱਜੇ ਪੀਐੱਨਬੀ ਦੇ ਸੀਨੀਅਰ ਬੈਂਕ ਮੈਨੇਜਰ ਬਲਦੇਵ ਸਿੰਘ ਇੰਸਾਂ ਨੇ ਫੁੱਲਾਂ ਨਾਲ ਸਜੀ ਹੋਈ ਗੱਡੀ ’ਚ ਮ੍ਰਿਤਕ ਦੇਹ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਉਨ੍ਹਾਂ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਬਾਰੇ ਕਿਹਾ ਕਿ ਅੱਜ ਦੇ ਇਸ ਯੁਗ ਵਿੱਚ ਜਿੱਥੇ ਕੋਈ ਆਪਣੇ ਸਰੀਰ ਦਾ ਵਾਲ ਤੱਕ ਨਹੀਂ ਦਿੰਦਾ ਉੱਥੇ ਇਹ ਡੇਰਾ ਪ੍ਰੇਮੀ ਮਰਨ ਤੋਂ ਬਾਅਦ ਵੀ ਆਪਣਾ ਸਰੀਰ ਦਾਨ ਕਰਕੇ ਮਾਨਵਤਾ ਦੇ ਲੇਖੇ ਲਾ ਰਹੇ ਹਨ, ਜਿਸ ਨਾਲ ਹਸਪਤਾਲਾਂ ਦੇ ਕਾਲਜਾਂ ਵਿੱਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਇਨ੍ਹਾਂ ਮ੍ਰਿਤਕ ਸਰੀਰਾਂ ’ਤੇ ਖੋਜਾਂ ਕਰਨਗੇ।














