ਸਾਡੇ ਨਾਲ ਸ਼ਾਮਲ

Follow us

20.5 C
Chandigarh
Friday, February 27, 2026
More
    Home Breaking News AAP Punjab ਨੇ...

    AAP Punjab ਨੇ ਅਰਵਿੰਦ ਕੇਜਰੀਵਾਲ ਤੇ ਆਪ ਆਗੂਆਂ ਦੇ ਹੱਕ ‘ਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ‘ਚ ਮਨਾਇਆ ਜਸ਼ਨ

    AAP Punjab
    AAP Punjab ਨੇ ਅਰਵਿੰਦ ਕੇਜਰੀਵਾਲ ਤੇ ਆਪ ਆਗੂਆਂ ਦੇ ਹੱਕ 'ਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ 'ਚ ਮਨਾਇਆ ਜਸ਼ਨ

    AAP Punjab: ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਦੀਪ ਮੁੰਡੀਆਂ ਅਤੇ ਹਰਜੋਤ ਬੈਂਸ ਨੇ ਵਰਕਰਾਂ ਨਾਲ ਮਿਲ ਕੇ ‘ਸੱਚ ਦੀ ਜਿੱਤ’ ਦਾ ਮਨਾਇਆ ਜਸ਼ਨ

    AAP Punjab: ਚੰਡੀਗੜ੍ਹ। ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ “ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ” ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।

    Read Also : ਫਰੀਦਕੋਟ ’ਚ ਪੁਲਿਸ ਦੀ ਵੱਡੀ ਕਾਰਵਾਈ, ਵਾਰਦਾਤ ਨੂੰ ਕੀਤਾ ਨਾਕਾਮ

    ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨ ਦਾ ਸੰਕਲਪ ਮਜ਼ਬੂਤ ਹੋਇਆ ਹੈ। ਪਾਰਟੀ ਵਰਕਰਾਂ ਨੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਨਾ ਸਿਰਫ ‘ਆਪ’ ਲਈ ਸਗੋਂ ਲੋਕਤੰਤਰ ਲਈ ਮਾਣ ਵਾਲੀ ਗੱਲ ਦੱਸਿਆ।