20 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ
Rama News: ਰਾਮਾਂ ਮੰਡੀ (ਸਤੀਸ਼ ਜੈਨ)। ਨੇੜਲੇ ਪਿੰਡ ਕਮਾਲੂ ਵਿੱਚ ਬੁੱਧਵਾਰ ਨੂੰ ਚਿੱਟੇ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (20) ਪੁੱਤਰ ਭੋਲਾ ਸਿੰਘ ਵਜੋਂ ਹੋਈ ਹੈ। ਪਿੰਡ ਵਾਸੀਆਂ ਮੁਤਾਬਕ ਬੀਤੇ ਦਿਨ ਗੁਰਪ੍ਰੀਤ ਸਿੰਘ ਦੀ ਲਾਸ਼ ਪਿੰਡ ਦੀ ਧਰਮਸ਼ਾਲਾ ਵਿੱਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਨਸ਼ੇ ਦੀ ਓਵਰਡੋਜ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
Read Also : ਡੇਰਾ ਸ਼ਰਧਾਲੂ ਹਰਵੰਤ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ














