ਸਾਡੇ ਨਾਲ ਸ਼ਾਮਲ

Follow us

31.8 C
Chandigarh
Wednesday, March 4, 2026
More
    Home Breaking News Baltej Pannu:...

    Baltej Pannu: ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕਰਕੇ ਯੂਏਈ ’ਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

    Baltej Pannu
    Baltej Pannu: ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕਰਕੇ ਯੂਏਈ ’ਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

    Baltej Pannu: ਕਿਹਾ, ਮੁਸ਼ਕਲ ਘੜੀ ਵਿੱਚ ਸਰਕਾਰ ਉਨ੍ਹਾਂ ਨਾਲ, ਪਰਿਵਾਰ ਨੂੰ ਸੁਰੱਖਿਅਤ ਲਿਆਉਣ ਲਈ ਮਾਨ ਸਰਕਾਰ ਕਰੇਗੀ ਡਿਪਲੋਮੈਟਿਕ ਯਤਨ: ਬਲਤੇਜ ਪੰਨੂ

    Baltej Pannu: ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਐਮੀ ਵਿਰਕ ਨਾਲ ਫ਼ੋਨ ’ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ। Baltej Pannu

    ਇਹ ਖਬਰ ਵੀ ਪੜ੍ਹੋ : Holi 2026: ਹੋਲੀ ਰਿਸ਼ਤਿਆਂ ਨੂੰ ਜੋੜਨ ਤੇ ਦੂਰੀਆਂ ਮਿਟਾਉਣ ਦਾ ਸਭ ਤੋਂ ਰੰਗੀਨ ਮੌਕਾ

    ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ’ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ’ਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ’ਚ ਜਾਰੀ ਜੰਗ ਦੀ ਸਥਿਤੀ ’ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਤੇ ਸ਼ਾਂਤੀ ਬਹਾਲ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਦਾ ਤੁਰੰਤ ਹੱਲ ਕੱਢੇਗੀ। Baltej Pannu