ਸਾਡੇ ਨਾਲ ਸ਼ਾਮਲ

Follow us

34.8 C
Chandigarh
Thursday, March 5, 2026
More
    Home Breaking News Punjab News: ...

    Punjab News: ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਧਾਰਾ 144, ਜਾਣੋ

    Punjab News
    Punjab News: ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਧਾਰਾ 144, ਜਾਣੋ

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

    Punjab News: (ਰਜਨੀਸ਼ ਰਵੀ) ਫਾਜਿਲਕਾ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਪੀ.ਓਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ’ਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।

    ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮੱਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਖਤਰਾ ਪੈਦਾ ਹੋ ਸਕਦਾ ਹੈ।

    ਇਹ ਵੀ ਪੜ੍ਹੋ: Anganwadi Workers Punjab: ਪੰਜਾਬ ਸਰਕਾਰ ਵਿਰੁੱਧ ਆਂਗਣਵਾੜੀ ਵਰਕਰਾਂ ਨੇ ਖੋਲ੍ਹਿਆ ਮੋਰਚਾ, ਕਰ ਦਿੱਤਾ ਵੱਡਾ ਐਲਾਨ

    ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ-ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿੱਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਫਾਜ਼ਿਲਕਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।

    ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾਂ ਫਾਜ਼ਿਲਕਾ ’ਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਵੀ ਰੋਕ ਲਗਾਈ ਹੈ। ਜ਼ਿਲ੍ਹਾ ਫਾਜਿਲਕਾ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖਰੀਦਣ, ਵੇਚਣ, ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਗਏ ਹਨ। Punjab News