ਸਾਡੇ ਨਾਲ ਸ਼ਾਮਲ

Follow us

20 C
Chandigarh
Saturday, March 7, 2026
More
    Home Breaking News Punjab Budget...

    Punjab Budget Session: ‘ਆਪ’ ਸਰਕਾਰ ਦਾ ਆਖ਼ਰੀ ਬਜਟ ਸੈਸ਼ਨ ਅੱਜ ਤੋਂ, ਔਰਤਾਂ ਲਈ ਹੋਵੇਗਾ ਖ਼ਾਸ, ਮਿਲੇ ਸਕਦੈ 1-1 ਹਜ਼ਾਰ

    Punjab Budget Session
    Punjab Budget Session: ‘ਆਪ’ ਸਰਕਾਰ ਦਾ ਆਖ਼ਰੀ ਬਜਟ ਸੈਸ਼ਨ ਅੱਜ ਤੋਂ, ਔਰਤਾਂ ਲਈ ਹੋਵੇਗਾ ਖ਼ਾਸ, ਮਿਲੇ ਸਕਦੈ 1-1 ਹਜ਼ਾਰ

    Punjab Budget Session: ਵਿਰੋਧੀ ਧਿਰਾਂ ਨੇ ਘੇਰਨ ਦੀ ਕੀਤੀ ਤਿਆਰੀ, ਰਾਜਪਾਲ ਭਾਸ਼ਣ ਨਾਲ ਹੋਵੇਗੀ ਸ਼ੁਰੂਆਤ

    • ਰਾਜਪਾਲ ਦੇ ਭਾਸ਼ਣ ਦੇ ਨਾਲ ਹੀ ਮੁਲਤਵੀ ਹੋਵੇਗੀ ਸਦਨ ਦੀ ਕਾਰਵਾਈ, 8 ਨੂੰ ਪੇਸ਼ ਹੋਵਗਾ ਬਜਟ

    Punjab Budget Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਖਰੀ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਹ ਬਜਟ ਸੈਸ਼ਨ ਕਾਫ਼ੀ ਜ਼ਿਆਦਾ ਹੰਗਾਮੇਦਾਰ ਹੋਣ ਦੇ ਨਾਲ ਹੀ ਔਰਤਾਂ ਲਈ ਵੀ ਖ਼ਾਸ ਹੋਵੇਗਾ। ਬਜਟ ਦੌਰਾਨ ਜਿੱਥੇ ਮੁੱਖ ਵਿਰੋਧੀ ਧਿਰ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਥੇ ਔਰਤਾਂ ਨੂੰ ਇਸ ਬਜਟ ਸੈਸ਼ਨ ਵਿੱਚ ਇੱਕ ਹਜ਼ਾਰ ਰੁਪਏ ਦਾ ਤੋਹਫ਼ਾ ਮਿਲਣ ਦੀ ਕਾਫ਼ੀ ਜ਼ਿਆਦਾ ਉਮੀਦ ਲਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬਾਰੇ ਕਈ ਥਾਵਾਂ ’ਤੇ ਇਸ਼ਾਰਾ ਕਰ ਚੁੱਕੇ ਹਨ ਕਿ ਇਸ ਬਜਟ ਵਿੱਚ ਔਰਤਾਂ ਨੂੰ 1 ਹਜ਼ਾਰ ਰੁਪਏ ਦਾ ਐਲਾਨ ਹੁੰਦਾ ਨਜ਼ਰ ਆਵੇਗਾ। ਇਸ ਲਈ ਹੀ ਮਹਿਲਾ ਦਿਵਸ ਨੂੰ ਹੀ ਬਜਟ ਪੇਸ਼ ਕਰਨ ਵਾਲਾ ਦਿਨ ਚੁਣਿਆ ਗਿਆ ਹੈ।

    ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਪਣਾ ਭਾਸ਼ਣ ਦਿੱਤਾ ਜਾਵੇਗਾ ਤਾਂ ਉਸ ਤੋਂ ਬਾਅਦ ਵਿੱਛੜੀ ਹੋਈ ਰੂਹਾਂ ਨੂੰ ਸਰਧਾਂਜਲੀ ਦਿੱਤੀ ਜਾਏਗੀ। ਇਸ ਤੋਂ ਬਾਅਦ ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ, ਜਿਸ ਕਾਰਨ ਪਹਿਲੇ ਦਿਨ ਵਿਰੋਧੀ ਧਿਰਾਂ ਨੂੰ ਆਪਣੀ ਗੱਲ ਰੱਖਣ ਦਾ ਸਮਾਂ ਸਦਨ ਵਿੱਚ ਨਹੀਂ ਮਿਲੇਗਾ ਹਾਲਾਂਕਿ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਣ ਲਈ ਤਿਆਰੀ ਕੀਤੀ ਹੋਈ ਹੈ ਅਤੇ ਉਨ੍ਹਾਂ ਵੱਲੋਂ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਹੰਗਾਮਾ ਵੀ ਕੀਤਾ ਜਾ ਸਕਦਾ ਹੈ।

    Read Also : Punjab ਦੇ ਇਨ੍ਹਾਂ ਪਿੰਡਾਂ ਦੀ ਬਦਲ ਜਾਵੇਗੀ ਤਸਵੀਰ, ਵਧਣਗੇ ਜ਼ਮੀਨਾਂ ਦੇ ਭਾਅ

    ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਅਤੇ ਪੰਜਾਬ ਵਿੱਚ ਫਿਰੌਤੀ ਮੰਗਣ ਦੀਆਂ ਘਟਨਾਵਾਂ ਸਬੰਧੀ ਸੱੱਤਾਧਾਰੀ ਪਾਰਟੀ ਨੂੰ ਘੇਰਨ ਦੀ ਹਰ ਸੰਭਵ ਕੋਸ਼ਸ਼ ਕੀਤੀ ਜਾ ਸਕਦੀ। ਇਸ ਲਈ ਬਕਾਇਦਾ ਕਾਂਗਰਸ ਪਾਰਟੀ ਵੱਲੋਂ ਕਈ ਦਿਨਾਂ ਤੋਂ ਤਿਆਰੀ ਵੀ ਕੀਤੀ ਜਾ ਰਹੀ ਹੈ।

    ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ | Punjab Budget Session

    ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵੱਲੋਂ ਆਪਣੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਨਾਲ ਹੀ ਕਾਂਗਰਸ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੂੰ ਚੰਡੀਗੜ੍ਹ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਕਿ ਉਨ੍ਹਾਂ ਦਾ ਇਹ ਘਿਰਾਓ ਸਫ਼ਲ ਰਹਿ ਸਕੇ। ਕਾਂਗਰਸ ਪਾਰਟੀ ਵੱਲੋਂ ਸੈਕਟਰ 15 ਵਿਖੇ ਸਥਿਤ ਕਾਂਗਰਸ ਭਵਨ ਤੋਂ ਹੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਵੱਲ ਨੂੰ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਾਲਾਂਕਿ ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਵੀ ਇਨ੍ਹਾਂ ਨੂੰ ਰੋਕਣ ਲਈ ਪੂਰੀ ਤਿਆਰੀ ਕੀਤੀ ਹੋਈ ਹੈ ਅਤੇ ਬੈਰੀਕੇਡਿੰਗ ਕਰਨ ਦੇ ਨਾਲ ਹੀ ਪੁਲਿਸ ਦੀ ਤੈਨਾਤੀ ਵੀ ਕੀਤੀ ਗਈ ਹੈ।