ਸਾਡੇ ਨਾਲ ਸ਼ਾਮਲ

Follow us

23.5 C
Chandigarh
Wednesday, March 18, 2026
More
    Home Breaking News Congress Part...

    Congress Party News: ਕਾਂਗਰਸ ਦੀ ਮੀਟਿੰਗ ’ਚ ਵਰਕਰਾਂ ਦੀ ਭਾਰੀ ਭੀੜ ਨੇ ਧਾਰਿਆ ਰੈਲੀ ਦਾ ਰੂਪ

    Congress Party News
    ਫ਼ਤਹਿਗੜ੍ਹ ਸਾਹਿਬ : ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੀਟਿੰਗ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

    ਜ਼ਮੀਨੀ ਪੱਧਰ ’ਤੇ ਕਾਂਗਰਸ ਪਾਰਟੀ ਦੀ ਪਕੜ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ : ਨਾਗਰਾ,ਨਾਭਾ

    Congress Party News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਆਪਣੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਵਧਾਉਣ ਲਈ ਕਰਤਾਰ ਕੰਪਲੈਕਸ ਵਿਖੇ ਇੱਕ ਅਹਿਮ ਅਤੇ ਵਿਸ਼ਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ, ਬਲਾਕ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਵਰਕਰਾਂ ਦੀ ਭਾਰੀ ਭੀੜ ਕਾਰਨ ਇਹ ਮੀਟਿੰਗ ਰੈਲੀ ਦਾ ਰੂਪ ਧਾਰ ਗਈ, ਜਿਸ ਨਾਲ ਪਾਰਟੀ ਦੇ ਉਤਸ਼ਾਹ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਹੋਇਆ।

    ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਦੋਵੇਂ ਆਗੂਆਂ ਦਾ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਨਾਗਰਾ ਅਤੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਪਾਰਟੀ ਦੀ ਛਵੀਂ ਖਰਾਬ ਕਰਨ ਲਈ ਨਿਰੰਤਰ ਨਕਾਰਾਤਮਕ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਲੋਕ ਇਸ ਸੱਚਾਈ ਨੂੰ ਸਮਝ ਰਹੇ ਹਨ ਅਤੇ ਕਾਂਗਰਸ ਨਾਲ ਖੜ੍ਹੇ ਹਨ।

    ਇਹ ਵੀ ਪੜ੍ਹੋ: Rajpal Yadav: ਅਦਾਲਤ ਨੇ ਰਾਜਪਾਲ ਯਾਦਵ ਨੂੰ ਪੈਸੇ ਵਾਪਸ ਕਰਨ ਲਈ ਕਿਹਾ, ਅਗਲੀ ਸੁਣਵਾਈ 1 ਅਪ੍ਰੈਲ ਨੂੰ

    ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨੀ ਪੱਧਰ ’ਤੇ ਕਾਂਗਰਸ ਪਾਰਟੀ ਦੀ ਪਕੜ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਨਵੇਂ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ’ਤੇ ਵੀ ਖਾਸ ਜ਼ੋਰ ਦਿੱਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ, ਆਪਸੀ ਮਨਮੁਟਾਅ ਭੁਲਾ ਕੇ ਪਾਰਟੀ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ। ਮੀਟਿੰਗ ਦੇ ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵੱਲੋਂ ਸਾਰੇ ਸੀਨੀਅਰ ਆਗੂਆਂ, ਮਹਿਮਾਨਾਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

    ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਜਜ਼ਬੇ ਨਾਲ ਪਾਰਟੀ ਲਈ ਕੰਮ ਕਰਦੇ ਰਹਿਣ ਅਤੇ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਦੇ ਰਹਿਣ। ਇਸ ਮੀਟਿੰਗ ਵਿੱਚ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। Congress Party News