ਪਿਛਲੇ ਦਿਨੀਂ ਅਦਾਲਤ ਨੇ ਸੁਣਾਈ ਸੀ ਸਾਬਕਾ ਵਿਧਾਇਕ ਨੂੰ ਦੋ ਸਾਲ ਦੀ ਸਜ਼ਾ
Punjab Politics News: (ਗੁਰਤੇਜ ਜੋਸ਼ੀ) ਅਹਿਮਦਗੜ੍ਹ/ਮਾਲੇਰਕੋਟਲਾ। ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੂੰ ਟਿਕਟ ਕੱਟਣ ਦਾ ਕੋਈ ਖਤਰਾ ਨਹੀਂ ਹੈ। ਜੱਸੀ ਖੰਗੂੜਾ ਨੇ ਕਿਹਾ ਕਿ ਉਹ ਪਹਿਲਾਂ ਵੀ ਵਰਕਰਾਂ ਦੇ ਨਾਲ ਖੜੇ ਸੀ ਅੱਜ ਵੀ ਖੜੇ ਹਨ ਅਤੇ ਅੱਗੇ ਵੀ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਵੱਲੋਂ ਇਸ ਤਰ੍ਹਾਂ ਦਾ ਕੋਈ ਹੁਕਮ ਜਾਂ ਖਬਰ ਨਹੀਂ ਹੈ ਇਹ ਸਿਰਫ ਉਨ੍ਹਾਂ ਦੇ ਵਿਰੋਧੀ ਉਨ੍ਹਾਂ ਦੀ ਅਮਰਗੜ੍ਹ ਅਤੇ ਮਲੇਰਕੋਟਲਾ ’ਚ ਹੋ ਰਹੀਆਂ ਸਰਗਰਮ ਗਤੀਵਿਧੀਆਂ ਤੋਂ ਘਬਰਾਏ ਹੋਏ ਹਨ।
ਇਹ ਵੀ ਪੜ੍ਹੋ: LPG Supply Punjab: ਮੰਤਰੀ ਕਟਾਰੂਚੱਕ ਨੇ ਗੈਸ ਏਜੰਸੀ ’ਤੇ ਮਾਰਿਆ ਛਾਪਾ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਲਕਾ ਅਮਰਗੜ੍ਹ ਦੇ ਸਰਗਰਮ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਖੰਗੂੜਾ ਨੂੰ 2008 ਦੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮਾਮਲੇ ’ਚ ਮਾਣਯੋਗ ਅਦਾਲਤ ਵੱਲੋਂ 2-2 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਮੌਕੇ ’ਤੇ ਹੀ ਵਿਧਾਇਕ ਅਤੇ ਉਹਨਾਂ ਦੇ ਸਾਥੀ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜੱਸੀ ਖੰਗੂੜਾ ਨੇ ਕਿਹਾ ਕਿ ਇਹ ਮਾਮਲਾ ਉਨਾ ਵਿਰੁੱਧ ਲੋਕ ਹਿੱਤਾ ਦੀ ਰਾਖੀ ਕਰਨ ਮੌਕੇ ਦਰਜ ਹੋਇਆ ਸੀ। ਉਨ੍ਹਾਂ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਹ ਜਲਦੀ ਹੀ ਇਸ ਕੇਸ ’ਚੋਂ ਬਾ-ਇੱਜ਼ਤ ਬਰੀ ਹੋਣਗੇ। Punjab Politics News














