BKU Sidhupur Protest: ਬੈਂਕ ਮੈਨੇਜਰ ਖ਼ਿਲਾਫ਼ BKU ਸਿੱਧੂਪੁਰ ਦਾ ਰੋਸ ਪ੍ਰਦਰਸ਼ਨ

BKU Sidhupur Protest
BKU Sidhupur Protest: ਬੈਂਕ ਮੈਨੇਜਰ ਖ਼ਿਲਾਫ਼ BKU ਸਿੱਧੂਪੁਰ ਦਾ ਰੋਸ ਪ੍ਰਦਰਸ਼ਨ

BKU Sidhupur Protest: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਹਰੀ ਨੌ ਦੇ ਖੁਦਕੁਸ਼ੀ ਕਰਨ ਵਾਲੇ ਸਕੇ ਭਰਾਵਾਂ ਨੂੰ ਇਨਸਾਫ ਦਿਵਾਉਣ ਲਈ ਤੇ ਲੈਂਡ ਮੋਰਗੇਜ ਬੈਂਕਾ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਦੀ ਕੀਤੀ ਜਾਣ ਵਾਲੀ ਨਿਲਾਮੀ ਨੂੰ ਰੋਕਣ ਲਈ ਅੱਜ ਪੰਜਾਬ ਭਰ ਦੀਆਂ ਲੈਂਡ ਮੌਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕਣ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਐਸਕੇਐਮ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ’ਚ ਫਰੀਦਕੋਟ ਵਿਖੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ ਤੇ ਡੀਸੀ ਫਰੀਦਕੋਟ ਨੂੰ ਰੋਸ ਮਾਰਚ ਕਰਨ ਉਪਰੰਤ ਪਿੰਡ ਹਰੀ ਨੌ ਦੇ ਖੁਦਕੁਸ਼ੀ ਕਰਨ ਵਾਲੇ ਪੀੜਤ ਕਿਸਾਨਾਂ ਦਾ ਕਰਜ਼ਾ ਮਾਫ ਕਰਨ।

ਇਹ ਖਬਰ ਵੀ ਪੜ੍ਹੋ : MI vs KKR: ਹਿਟਮੈਨ ਨੇ ਜੜੇ ‘ਪੰਜਾਹ’ ਅਰਧਸੈਂਕੜੇ, ਕੋਹਲੀ ਨੂੰ ਛੱਡਿਆ ਪਿੱਛੇ

ਪੀੜਿਤ ਕਿਸਾਨਾਂ ਦੀਆਂ ਦੋ ਛੋਟੀਆਂ ਧੀਆਂ ਤੇ ਬਾਕੀ ਪਰਿਵਾਰ ਦਾ ਜ਼ਿੰਦਗੀ ਗੁਜਰ ਦਾ ਪ੍ਰਬੰਧ ਕਰਨ ਅਤੇ ਲੈਂਡ ਮੋਰਗੇਜ ਬੈਂਕਾਂ ਰਾਹੀਂ ਛੋਟੇ, ਵੱਡੇ ਸਾਰੇ ਹੀ ਕਿਸਾਨਾਂ ਦੀਆਂ ਜਮੀਨਾਂ ਦੀ ਨਿਲਾਮੀ ਕਰਨ ਵਾਲੇ ਹੁਕਮਾਂ ਨੂੰ ਰੱਦ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਐਮਐਸਪੀ ਦਾ ਗਾਰੰਟੀ ਕਾਨੂੰਨ ਨਾਂ ਹੋਣ ਕਰਕੇ ਹੀ ਕਿਸਾਨ ਸਰਕਾਰ ਵੱਲੋਂ ਐਲਾਨੀ ਜਾਂਦੀ ਐਮਐਸਪੀ ਤੋ ਥੱਲੇ ਫਸਲ ਵੇਚਣ ਕਾਰਨ ਕਰਜਾਈ ਹੋਏ ਹਨ ਤੇ ਹੁਣ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਰਜਾਈ ਹੋਏ ਕਿਸਾਨਾਂ ਦੀ ਜਮੀਨ ਉੱਪਰ ਪੰਜਾਬ ਸਰਕਾਰ ਵੱਲੋਂ ਮੈਲੀ ਅੱਖ ਰੱਖ ਕੇ ਕੁਰਕੀ ਰਾਹੀਂ ਜਮੀਨਾਂ ਖੋਹਣ ਦੇ ਮਨਸੂਬੇ ਘੜੇ ਜਾ ਰਹੇ ਹਨ। BKU Sidhupur Protest

ਕੁੱਝ ਕਿਸਾਨ ਹਿਤੈਸ਼ੀ ਜਥੇਬੰਦੀਆਂ ਹੋਣ ਦਾ ਦਿਖਾਵਾ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਿਸਾਨਾਂ ਤੋਂ ਜਮੀਨਾਂ ਖੋਹਣ ਲਈ ਲਿਆਂਦੀ ਗਈ। ਜਮੀਨ ਕੁਰਕੀ ਦੀ ਪਾਲਸੀ ਦੀ ਹਮਾਇਤ ਕੀਤੀ ਜਾ ਰਹੀ ਹੈ, ਜਿਸ ਤੋਂ ਉਹਨਾ ਜੱਥੇਬੰਦੀਆ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦੇ 3²+50 ਫੀਸਦੀ ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਦੇਣ ਦੀ ਬਜਾਏ ਲਾਗਤ ਮੁੱਲ ਤੋਂ ਵੀ ਬਹੁਤ ਥੱਲੇ ਫਸਲਾ ਦੇ ਭਾਅ ਦਿੱਤੇ ਜਾ ਰਹੇ ਹਨ। ਜਿਸ ਕਰਕੇ ਸਰਕਾਰ ਦੀਆਂ ਇਹਨਾਂ ਕਿਸਾਨ ਮਾਰੂ ਨੀਤੀਆਂ ਕਾਰਨ ਹੀ ਕਿਸਾਨ ਕਰਜਾਈ ਹੋਏ ਹਨ।

ਜੇਕਰ ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਦੇ 3²+50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਮਿਲਣ ਤਾਂ ਕਿਸੇ ਵੀ ਕਿਸਾਨ ਨੂੰ ਨਾਂ ਤਾਂ ਕਰਜਾਈ ਹੋ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਵੇ ਤੇ ਨਾਂ ਹੀ ਕਿਸੇ ਕਿਸਾਨ ਨੂੰ ਬੈਂਕ ਤੋਂ ਕਰਜ਼ਾ ਲੈਣਾ ਪਵੇ ਤੇ ਇਹ ਜੋ ਪੰਜਾਬ ਸਰਕਾਰ ਵੱਲੋਂ 20 ਏਕੜ ਤੋਂ ਉੱਪਰ ਵਾਲੇ ਕਿਸਾਨਾਂ ਦੀਆਂ ਜਮੀਨਾਂ ਦੀ ਕੁਰਕੀ ਕਰਨ ਦੀ ਪਾਲਸੀ ਲਿਆਦੀ ਜਾ ਰਹੀ ਹੈ। ਉਸ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸਿੱਧੂਪੁਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਕਿਸਾਨ ਚਾਹੇ ਅੱਧਾ ਏਕੜ ਵਾਲਾ, ਚਾਹੇ 20 ਏਕੜ ਤੋਂ ਉੱਪਰ ਵਾਲਾ ਹੈ ਜਦੋਂ ਕਿਸਾਨ ਦੀ ਫਸਲ ਮਰਦੀ ਹੈ। BKU Sidhupur Protest

ਤਾਂ ਅੱਧਾ ਏਕੜ ਵਾਲੇ ਦਾ ਅੱਧੇ ਏਕੜ ਦਾ ਨੁਕਸਾਨ ਅਤੇ 20 ਏਕੜ ਵਾਲੇ ਦਾ 20 ਏਕੜ ਦਾ ਨੁਕਸਾਨ ਹੁੰਦਾ ਹੈ ਜਾਣੀ ਕੇ ਕੁਦਰਤੀ ਅਤੇ ਸਰਕਾਰੀ ਮਾਰਾਂ ਕਦੇ ਵੀ ਇਹ ਨਹੀਂ ਦੇਖਦੀਆਂ ਕਿ ਜਿਸ ਦੀ ਫਸਲ ਮਰ ਰਹੀ ਹੈ ਉਹ ਛੋਟਾ ਕਿਸਾਨ ਹੈ ਜਾ ਵੱਡਾ ਕਿਸਾਨ ਹੈ। ਉਹਨਾਂ ਪਿੰਡ ਹਰੀ ਨੌ ਜਿਲਾ ਫਰੀਦਕੋਟ ਦੇ ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਾਰੇ ਸਬੰਧਤ ਮੁਲਾਜ਼ਮਾਂ ਨੂੰ ਸਜਾਵਾਂ ਦਿਵਾਉਣ ਲਈ ਤੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਮੋਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀ ਜਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ।

ਹੁਕਮਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਭਰ ਅੰਦਰ ਲੈਂਡ ਮੋਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ ਹਨ। ਜਿਸ ਦੀ ਕੜੀ ਤਹਿਤ ਹੀ ਫਰੀਦਕੋਟ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਜਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ਜੈਤੋ ਵਿਖੇ ਜਿਲਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ ਦੀ ਅਗਵਾਈ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ।

ਉਸ ਨੂੰ ਵਾਪਸ ਲਵੇ ਅਤੇ ਬੀਕੇਯੂ ਏਕਤਾ ਸਿੱਧੂਪੁਰ ਵੱਲੋ ਕਿਸੇ ਵੀ ਕਿਸਾਨ ਦੀ ਜਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ, ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ, ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ ਰਾਜਵੀਰ ਸਿੰਘ ਪੱਖੀ ਬਲਾਕ ਗੋਲੇਵਾਲਾ, ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ, ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ, ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।