ਸੁੱਤਾ ਰਿਹਾ ਪ੍ਰਸ਼ਾਸਨ, ਹੈਲੀਕਾਪਟਰ ‘ਤੇ ਸਵਾਰ ਕੈਪਟਨ ਨੇ ਖ਼ੁਦ ਫੜੀ ਨਜਾਇਜ਼ ਮਾਈਨਿੰਗ

Sleeping, Administration, Captain, Riding, Helicopter, Illegally, Caught

ਜਲੰਧਰ ਜਾਂਦਿਆਂ ਰਸਤੇ ‘ਚ ਹੈਲੀਕਾਪਟਰ ਤੋਂ ਲਈਆਂ ਤਸਵੀਰਾਂ

  • ਡੀਸੀ ਤੇ ਐੱਸਐੱਸਪੀ ਨੂੰ ਮੌਕੇ ‘ਤੇ ਦਿੱਤੇ ਕਾਰਵਾਈ ਦੇ ਆਦੇਸ਼
  • ਮੁੱਖ ਮੰਤਰੀ ਦੇ ਫੋਨ ਤੋਂ ਬਾਅਦ ਹਰਕਤ ‘ਚ ਆਇਆ ਪ੍ਰਸ਼ਾਸਨ, 30 ਟਿੱਪਰ, 5 ਜੇਸੀਬੀ ਸਣੇ 56 ਗੱਡੀਆਂ ਜ਼ਬਤ

ਚੰਡੀਗੜ੍ਹ/ਜਲੰਧਰ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਬਾਰੇ ਕਈ ਵਾਰ ਸਖ਼ਤ ਆਦੇਸ਼ ਦੇਣ ਤੋਂ ਬਾਅਦ ਵੀ ਜਲੰਧਰ ਤੇ ਨਵਾਂਸ਼ਹਿਰ ਦਾ ਪ੍ਰਸ਼ਾਸਨ ਸੁੱਤਾ ਹੀ ਪਿਆ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਾ ਸਿਰਫ਼ ਫੜ੍ਹਿਆ, ਸਗੋਂ ਮੌਕੇ ‘ਤੇ ਫੋਟੋ ਖਿਚਦੇ ਹੋਏ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਚਾੜ੍ਹ ਦਿੱਤੇ, ਜਿਸ ਤੋਂ ਬਾਅਦ ਹਰਕਤ ਵਿੱਚ ਆਏ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਨਵਾਂਸ਼ਹਿਰ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਨੇ ਮਲਿਕਪੁਰ ਪਿੰਡ ਵਿੱਚੋਂ 21 ਪੋਰਕਲੇਨ (ਮਿੱਟੀ ਚੁੱਕਣ ਵਾਲੀਆਂ ਮਸ਼ੀਨਾਂ), 5 ਜੇਸੀਬੀ ਮਸ਼ੀਨਾਂ 30 ਟਿੱਪਰ (ਟਰੱਕ) ਤੇ ਇੱਕ ਟਰੈਕਟਰ ਟਰਾਲੀ ਕਬਜ਼ੇ ਵਿੱਚ ਲਏ ਹਨ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ

ਮੁੱਖ ਮੰਤਰੀ ਨੇ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਦੇਸ਼ ਨੂੰ ਸਮਰਪਿਤ ਕਰਨ ਲਈ ਹੈਲੀਕਾਪਟਰ ਰਾਹੀਂ ਕਰਤਾਰਪੁਰ ਜਾਂਦੇ ਹੋਏ ਨਵਾਂਸ਼ਹਿਰ ਦੇ ਰਾਹੋਂ ਤੇ ਜਲੰਧਰ ਦੇ ਫਿਲੌਰ ਇਲਾਕਿਆਂ ‘ਚ ਵੱਡੀ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਸਰਗਰਮੀਆਂ ਦੇਖੀਆਂ ਸਨ। ਪੰਜਾਬ ਵਿੱਚ ਲਗਾਤਾਰ ਸਖ਼ਤ ਆਦੇਸ਼ ਜਾਰੀ ਹੋਣ ਤੋਂ ਬਾਅਦ ਬੇਖ਼ੌਫ਼ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇਖ ਕੇ ਪ੍ਰੇਸ਼ਾਨ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਦੇ ਪਾਇਲਟ ਨੂੰ ਇਸ ਇਲਾਕੇ ਦੇ ਉੱਪਰ ਗੇੜਾ ਕੱਢਣ ਲਈ ਆਖਿਆ ਤਾਂ ਜੋ ਦਰਿਆ ਦੇ ਕੰਢਿਆਂ ‘ਤੇ ਚੱਲ ਰਹੇ ਗੈਰ-ਕਾਨੂੰਨੀ ਮਾਈਨਿੰਗ ਨੂੰ ਦੇਖਿਆ ਜਾ ਸਕੇ ਤੇ ਇਨ੍ਹਾਂ ਗੈਰ-ਕਾਨੂੰਨੀ ਕੰਮਾਂ ਬਾਰੇ ਪੁਸ਼ਟੀ ਹੋ ਸਕੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇੱਕਦਮ ਇਸ ਸਮੁੱਚੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ।

ਇਹ ਵੀ ਪੜ੍ਹੋ : ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਇੱਕ ਗੰਭੀਰ

ਮੁੱਖ ਮੰਤਰੀ ਨੇ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਤੁਰੰਤ ਇਨ੍ਹਾਂ ਸਰਗਰਮੀਆਂ ਖ਼ਿਲਾਫ਼ ਕਾਰਵਾਈ ਕਰਨ ਤੇ ਇਸ ਲਈ ਵਰਤੇ ਜਾ ਰਹੇ ਸਾਜੋ-ਸਮਾਨ ਨੂੰ ਕਬਜ਼ੇ ਵਿੱਚ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਪੂਰੀ ਜਾਂਚ ਦੇ ਵੀ ਹੁਕਮ ਦਿੱਤੇ ਤਾਂ ਜੋ ਦੋਸ਼ੀਆਂ ਅਧਿਕਾਰੀਆਂ ਖ਼ਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾ ਸਕੇ। ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣ ਦੇ ਬਾਵਜੂਦ ਇਨ੍ਹਾਂ ਸਰਗਰਮੀਆਂ ਦੇ ਚੱਲਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਰੱਤੀ ਭਰ ਵੀ ਢਿੱਲ ਜਾਂ ਸ਼ਮੂਲੀਅਤ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਦੀ ਕਾਰਵਾਈ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਹੋਏ ਅਧਿਕਾਰੀ

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਹੈਲੀਕਾਟਰ ਰਾਹੀਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਭਰ ਦੇ ਅਧਿਕਾਰੀ ਅਲਰਟ ਹੋ ਗਏ ਹਨ, ਜਿਸ ਕਾਰਨ ਨਜਾਇਜ਼ ਤਾਂ ਦੂਰ ਮੰਗਲਵਾਰ ਨੂੰ ਦਿਨ ਭਰ ਜਾਇਜ਼ ਮਾਈਨਿੰਗ ਦਾ ਵੀ ਕੰਮ ਨਹੀਂ ਹੋ ਸਕਿਆ। ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਇਸ ਸਬੰਧੀ ਹੇਠਲੇ ਅਧਿਕਾਰੀਆਂ ਦੀ ਡਿਊਟੀ ਲਗਾਉਂਦੇ ਹੋਏ ਛਾਪੇਮਾਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਅਧਿਕਾਰੀਆਂ ਦੇ ਮਨ ‘ਚ ਡਰ ਪੈਦਾ ਹੋ ਗਿਆ ਹੈ ਕਿ ਕਿਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਹੈਲੀਕਾਪਟਰ ਚੁੱਕ ਕੇ ਉਨ੍ਹਾਂ ਦੇ ਹਲਕੇ ਦਾ ਦੌਰਾ ਨਾ ਕਰਨ ਲਈ ਆ ਜਾਣ।

ਪੰਜਾਬ ਭਰ ‘ਚ ਅਲਰਟ ਹੋਏ ਅਧਿਕਾਰੀ

ਮੁੱਖ ਮੰਤਰੀ ਵੱਲੋਂ ਹੈਲੀਕਾਟਰ ਰਾਹੀਂ ਕੀਤੀ ਕਾਰਵਾਈ ਮਗਰੋਂ ਪੰਜਾਬ ਭਰ ਦੇ ਅਧਿਕਾਰੀ ਅਲਰਟ ਹੋ ਗਏ ਹਨ, ਜਿਸ ਕਾਰਨ ਨਜਾਇਜ਼ ਤਾਂ ਦੂਰ ਮੰਗਲਵਾਰ ਨੂੰ ਦਿਨ ਭਰ ਜਾਇਜ਼ ਮਾਈਨਿੰਗ ਦਾ ਵੀ ਕੰਮ ਨਹੀਂ ਹੋ ਸਕਿਆ। ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਇਸ ਸਬੰਧੀ ਹੇਠਲੇ ਅਧਿਕਾਰੀਆਂ ਦੀ ਡਿਊਟੀ ਲਾ ਕੇ ਛਾਪੇਮਾਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਅਧਿਕਾਰੀਆਂ ਦੇ ਮਨ ‘ਚ ਡਰ ਪੈਦਾ ਹੋ ਗਿਆ ਹੈ ਕਿ ਕਿਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਹੈਲੀਕਾਪਟਰ ਚੁੱਕ ਕੇ ਉਨ੍ਹਾਂ ਦੇ ਹਲਕੇ ਦਾ ਦੌਰਾ ਨਾ ਕਰਨ ਲਈ ਆ ਜਾਣ।

ਇਹ ਵੀ ਪੜ੍ਹੋ : ਬੈਂਕ ਦਾ ਪੂਰਾ ਕਰਜ਼ਾ ਨਾ ਮੋੜਿਆ ਗਿਆ ਤਾਂ ਗਰੰਟਰ ਨੂੰ ਦੇਣੀ ਪਵੇਗੀ ਪੂਰੀ ਰਕਮ? ਜਾਣੋੋ ਕੀ ਹਨ ਨਿਯਮ