ਕਿਮ ਜੋਂਗ ਉਨ ਤੇ ਡੋਨਾਲਡ (Trump) ਟਰੰਪ ਦਰਮਿਆਨ ਮਈ ਜਾਂ ਜੂਨ ‘ਚ ਹੋ ਸਕਦੀ ਹੈ ਮੁਲਾਕਾਤ
- ਉੱਤਰੀ ਕੋਰੀਆ ਦੇ ਤਾਨਾਸ਼ਾਹ ਨਾਲ ਸੀਆਈਏ ਦੇ ਡਾਇਰੈਕਟਰ ਨੇ ਕੀਤੀ ਮੁਲਾਕਾਤ | Trump
ਵਾਸ਼ਿੰਗਟਨ (ਏਜੰਸੀ)। ਵਾਸ਼ਿੰਗਟਨ ਅਮਰੀਕੀ ਖੁਫੀਆ ਏਜੰਸੀ ਸੀਆਈਏ ਦੇ ਡਾਇਰੈਕਟਰ ਮਾਈਕ ਪੋਮਪੀਓ ਨੇ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨਾਲ ਮੁਲਾਕਾਤ ਕੀਤੀ। ਮੀਡੀਆ ਮੁਤਾਬਕ ਪੋਮਪੀਓ ਹਾਲ ਹੀ ‘ਚ ਉੱਤਰੀ ਕੋਰੀਆ ਦੀ ਯਾਤਰਾ ਤੋਂ ਅਮਰੀਕਾ ਵਾਪਸ ਪਰਤੇ ਹਨ ਆਪਣੀ ਇਸ ਯਾਤਰਾ ‘ਤੇ ਪੋਮਪੀਓ ਨੇ ਕਿਮ ਜੋਂਗ ਉਨ ਨਾਲ ਮੁਲਾਕਾਤ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਪੋਮਪੀਓ ਦੀ ਇਹ ਯਾਤਰਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ (Trump) ਟਰੰਪ ਤੇ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦਰਮਿਆਨ ਮੁਲਾਕਾਤ ਦੀ ਤਿਆਰੀ ਲਈ ਸੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ (Trump) ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨਾਲ ਸਿੱਧੀ ਗੱਲਬਾਤ ਕੀਤੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਉੱਤਰੀ ਕੋਰੀਆ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਤਾਂਕਿ ਦੋਵੇਂ ਦੇਸ਼ਾਂ ਦੇ ਆਗੂਆਂ ਦਰਮਿਆਨ ਮੁਲਾਕਾਤ ਨੂੰ ਇਤਿਹਾਸਕ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ ਨਾਲ ਮੁਲਾਕਾਤ ਲਈ ਪੰਜ ਸਥਾਨਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਟਰੰਪ (Trump) ਦਾ ਕਹਿਣਾ ਹੈ ਕਿ ਉੱਤਰੀ ਕੋਰੀਆ ਆਗੂ ਨਾਲ ਜੂਨ ਜਾਂ ਉਸ ਤੋਂ ਥੋੜ੍ਹਾ ਪਹਿਲਾਂ ਵੀ ਮੁਲਾਕਾਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਹਾਲ ਹੀ ‘ਚ ਕਿਹਾ ਸੀ ਕਿ ਉਨ੍ਹਾਂ ਨੇ ਉੱਤਰੀ ਕੋਰੀਆਈ ਆਗੂ ਕਿਮ ਜੋਂਗ ਉਨ ਨਾਲ ਅਗਲੇ ਮਹੀਨੇ ਜਾਂ ਜੂਨ ਦੀ ਸ਼ੁਰੂਆਤ ‘ਚ ਮੁਲਾਕਾਤ ਦੀ ਯੋਜਨਾ ਬਣਾਈ ਹੈ ।ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਮੁਲਾਕਾਤ ਉੱਤਰੀ ਕੋਰੀਆ ਦੇ ਪਰਮਾਣੂ ਹਥਿਆਰ ਪ੍ਰੋਗਰਾਮ ਨੂੰ ਖਤਮ ਕਰਨ ਦੀ ਦਿਸ਼ਾ ‘ਚ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। (Trump)