ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਨੇ ਲਿਆ ਨਵਾਂ ਰੰਗ

Halka Shahkot, Election, Elected, New Color

ਲਾਡੀ ‘ਤੇ ਪਰਚਾ ਦਰਜ ਕਰਨ ਵਾਲੇ ਥਾਣੇਦਾਰ ‘ਤੇ ਵੀ ਪਰਚਾ | Shahkot Election

  • ਅਦਾਲਤ ‘ਚ ਲਾਇਸੈਂਸੀ ਰਿਵਾਲਵਰ ਸਮੇਤ ਦਾਖ਼ਲ ਹੋਣ ਦਾ ਦੋਸ਼ | Shahkot Election

ਜਲੰਧਰ (ਸੱਚ ਕਹੂੰ ਨਿਊਜ਼)। ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ‘ਤੇ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਥਾਣਾ ਮਹਿਤਪੁਰ ਦੇ ਮੁਖੀ ਪਰਮਿੰਦਰ ਸਿੰਘ ਬਾਜਵਾ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਰਮਿੰਦਰ ਬਾਜਵਾ ਜਲੰਧਰ ਦੀ ਸੈਸ਼ਨ ਕੋਰਟ ਵਿੱਚ ਖੁਦ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਰਜ਼ੀ ਦਾਇਰ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲੈ ਲਿਆ ਪੁਲਿਸ ਨੇ ਬਾਜਵਾ ਖਿਲਾਫ ਆਈ.ਪੀ.ਸੀ. ਦੀ ਧਾਰਾ 353 ਤੇ 186 ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਾਜਵਾ ਅਦਾਲਤ ‘ਚ ਆਪਣਾ ਲਾਇਸੈਂਸੀ ਹਥਿਆਰ ਲੈ ਕੇ ਦਾਖਲ ਹੋਏ ਸਨ ਪਰ ਉਨ੍ਹਾਂ ਦੇ ਵਕੀਲ ਨੇ ਇਸ ਗੱਲ ਨੂੰ ਖਾਰਜ ਕਰ ਦਿੱਤਾ ਹੈ। ਬਾਜਵਾ ‘ਤੇ ਅਦਾਲਤ ਕੰਪਲੈਕਸ ‘ਚ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕਰਨ ਦੇ ਵੀ ਦੋਸ਼ ਹਨ। (Shahkot Election)

ਬਾਰਾਂਦਰੀ ਥਾਣੇ ਦੇ ਮੁਖੀ ਬਲਵੀਰ ਸਿੰਘ ਮੁਤਾਬਕ ਬਾਜਵਾ ਨੇ ਕੋਰਟ ਰੂਮ ਦੇ ਬਾਹਰ ਗਾਰਡ ਨੂੰ ਧੱਕਾ ਦੇ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਾਜਵਾ ਦੇ ਵਕੀਲ ਸੰਦੀਪ ਸ਼ਰਮਾ ਨੇ ਦੱਸਿਆ ਕਿ ਸੁਰੱਖਿਆ ਲੈਣ ਲਈ ਐੱਸਐੱਚਓ ਨੇ ਜਲੰਧਰ ਦੀ ਸੈਸ਼ਨ ਕੋਰਟ ‘ਚ ਅਰਜ਼ੀ ਦਿੱਤੀ ਸੀ, ਪਰ ਸੈਸ਼ਨ ਜੱਜ ਨੇ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ। ਜਦ ਉਹ ਬਾਹਰ ਨਿੱਕਲੇ ਤਾਂ ਬਾਰਾਂਦਰੀ ਥਾਣੇ ਦੇ ਮੁਖੀ ਪੁਲਿਸ ਫੋਰਸ ਨਾਲ ਬਾਜਵਾ ਨੂੰ ਫੜ੍ਹਨ ਲਈ ਪਹੁੰਚੇ ਹੋਏ ਸੀ। ਕੋਰਟ ਦੇ ਬਾਹਰੋਂ ਬਾਜਵਾ ਨੂੰ ਹਿਰਾਸਤ ‘ਚ ਲਿਆ ਗਿਆ ਤੇ ਬਾਰਾਂਦਰੀ ਥਾਣੇ ਲਿਜਾਣ ਤੋਂ ਬਾਅਦ ਬਾਜਵਾ ‘ਤੇ ਪਰਚਾ ਦਰਜ ਕੀਤਾ ਗਿਆ।