ਡੀਜੀਪੀ ਨੇ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਕੀਤੀ ਅਪੀਲ | Path To Violence
- ਪਾਕਿ ਨੇ ਜੰਗਬੰਦੀ ਦੀ ਉਲੰਘਣਾ ਕੀਤੀ | Path To Violence
ਸ੍ਰੀਨਗਰ (ਏਜੰਸੀ)। ਜੰਮੂ ਜੰਮੂ ਕਸ਼ਮੀਰ ‘ਚ ਕਠੂਆ ਤੇ ਸਾਂਬਾ ਜ਼ਿਲ੍ਹੇ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨ ਨੇ ਅੱਜ ਗੋਲੀਬਾਰੀ ਕਰਦਿਆਂ ਜੰਗਬੰਦੀ ਦੀ ਉਲੰਘਣਾ ਕੀਤੀ ਤੇ ਇਸ ਗੋਲੀਬਾਰੀ ‘ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਕਠੂਆ ਦੇ ਹੀਰਾਨਗਰ ਸੈਕਟਰ ‘ਚ ਭਾਰੀ ਗੋਲੀਬਾਰੀ ਸ਼ੁਰੂ ਕੀਤੀ ਤੇ ਸਾਂਬਾ ਸੈਕਟਰ ‘ਚ ਮੋਟਰਾਰ ਦਾਗੇ ਗੋਲੀਬਾਰੀ ਦੌਰਾਨ ਬੀਐਸਐਫ ਦਾ ਇੱਕ ਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ । ਸੂਤਰਾਂ ਨੇ ਦੱਸਿਆ ਕਿ ਰੁਕ-ਰੁਕ ਕੇ ਹੋ ਰਹੀ ਭਾਰੀ ਗੋਲੀਬਾਰੀ ਨੂੰ ਦੇਖਦਿਆਂ ਕਠੂਆ ਦੇ ਸਬ ਡਿਵੀਜ਼ਨ ਮੈਜਿਸਟ੍ਰੇਟ ਨੇ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਦਾਇਰੇ ‘ਚ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਸ਼ਮੀਰ ਘਾਟੀ ‘ਚ ਰਮਜਾਨ ਦੌਰਾਨ ਕੇਂਦਰ ਸਰਕਾਰ ਦੇ ਇਕ ਪਾਸੇ ਜੰਗ ਬੰਦੀ ਦੀ ਉਲੰਘਣਾ ਦੇ ਇੱਕ ਦਿਨ ਬਾਅਦ ਜੰਮੂ-ਕਸ਼ਮੀਰ ਦੇ ਡੀਜੀਪੀ ਐਸ ਪੀ ਵੈਦ ਨੇ ਸਥਾਨਕ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰਾਂ ਨੂੰ ਹਿੰਸਾ ਦਾ ਰਸਤਾ ਛੱਡ ਸ਼ਾਂਤੀਪੂਰਨ ਜੀਵਨ ਜਿਉਣ ਲਈ ਕਹਿਣ ਡਾ. ਵੈਦ ਨੇ ਟਵਿੱਟਰ ‘ਤੇ ਕਿਹਾ, ਰਮਜਾਨ ਦੌਰਾਨ ਭਾਰਤ ਸਰਕਾਰ ਦੀ ਤਾਜ਼ਾ ਪਹਿਲਕਦਮੀਆਂ ਦਾ ਲਾਭ ਲੈਂਦਿਆਂ ਸਥਾਨਕ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਆਪਣੇ ਪੁੱਤਰਾਂ ਨੂੰ ਹਿੰਸਾ ਦਾ ਰਸਤਾ ਛੱਡਣ ਤੇ ਸ਼ਾਂਤਮਈ ਜੀਵਨ ਜਿਓਣ ਦੀ ਅਪੀਲ ਕਰਨੀ ਚਾਹੀਦੀ ਹੈ । ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਅਗਵਾਈ ‘ਚ ਸਰਵ ਸਾਂਝੀ ਮੀਟਿੰਗ ‘ਚ ਕੇਂਦਰ ਤੋਂ ਪਵਿੱਤਰ ਮਹੀਨੇ ਰਮਜਾਨ ਦੌਰਾਨ ਇੱਕਪਾਸੜ ਜੰਗਬੰਦੀ ਦੀ ਉਲੰਘਣਾ ਦਾ ਐਲਾਨ ਕਰਨ ਦੀ ਅਪੀਲ ਦੇ ਇੱਕ ਹਫ਼ਤੇ ਬਾਅਦ ਕੇਂਦਰ ਸਰਕਾਰ ਨੇ ਕੱਲ੍ਹ ਇਸ ਦਾ ਐਲਾਨ ਕੀਤਾ।