ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਪਾਰਟੀ ‘ਚ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਾਉਣ ਦੀ ਨੀਤੀ ਦੇ ਬਾਵਜੂਦ ਕਰਨਾਟਕ ‘ਚ ਜਨਤਾ ਦਲ (ਐੱਸ) ਨਾਲ ਗਠਜੋੜ ਸਰਕਾਰ ਬਣਾਉਣ ਦੇ ਫਾਰਮੂਲੇ ਨੂੰ ਅੰਜਾਮ ਤੱਕ ਪਹੁੰਚਾਉਣ ਦੀ ਰਣਨੀਤੀ ‘ਚ ਪਾਰਟੀ ਦੇ ਵੱਡੇ ਆਗੂ ਹੀ ਕੰਮ ਆਏ। (Karnataka Affairs)
ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਅਜ਼ਾਦ, ਪਾਰਟੀ ਜਨਰਲ ਸਕੱਤਰ ਅਸ਼ੋਕ ਗਹਿਲੋਤ, ਲੋਕ ਸਭਾ ‘ਚ ਪਾਰਟੀ ਦੇ ਆਗੂ ਮਲਿਕਾਅਰਜੁਨ ਖੜਗੇ ਸਮੇਤ ਕਈ ਸੀਨੀਅਰ ਆਗੂ ਵਿਧਾਨ ਸਭਾ ਚੋਣ ਨਤੀਜੇ ਆਉਣ ਤੋਂ ਬਾਅਦ ਹੀ ਕਰਨਾਟਕ ‘ਚ ਡਟੇ ਰਹੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਹਰ ਮੋਰਚੇ ‘ਤੇ ਘੇਰਦੇ ਰਹੇ ਵਿਧਾਨ ਸਭਾ ਚੋਣਾਂ ਦੇ ਪੂਰੇ ਨਤੀਜੇ ਆਉਣ ਤੋਂ ਪਹਿਲਾਂ ਹੀ ਰੁਝਾਨਾਂ ਦੇ ਆਧਾਰ ‘ਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਜੀਡੀਐੱਸ ਨਾਲ ਗਠਜੋੜ ਦੀ ਸਰਕਾਰ ਬਣਾਉਣ ਦੀ ਰਣਨੀਤੀ ਬਣਾਈ ਅਤੇ ਜੀਡੀਐੱਸ ਆਗੂ ਐੱਚ ਡੀ ਕੁਮਾਰਸਵਾਮੀ ਦੀ ਅਗਵਾਈ ‘ਚ ਗਠਜੋੜ ਸਰਕਾਰ ਬਣਾਉਣ ਲਈ ਵਿਧਾਇਕਾਂ ਦੀ ਸੂਚੀ ਨਾਲ ਦਾਅਵਾ ਪੇਸ਼ ਕੀਤਾ। (Karnataka Affairs)
ਰਾਜਪਾਲ ਨੇ ਵਿਰੋਧੀ ਪਾਰਟੀਆਂ ਦੇ ਇਸ ਦਾਅਵੇ ਨੂੰ ਨਜ਼ਰਅੰਦਾਜ਼ ਕਰਦਿਆਂ ਭਾਜਪਾ ਨੂੰ ਸਭ ਤੋਂ ਵੱਡੀ ਪਾਰਟੀ ਹੋਣ ਦਾ ਲਾਭ ਦਿੰਦਿਆਂ ਉਸ ਦੇ ਆਗੂ ਬੀ.ਐੱਸ. ਯੇਦੀਯੁਰੱਪਾ ਨੂੰ ਸਰਕਾਰ ਬਣਾਉਣ ਲਈ ਸੱਦਾ ਦਿੱਤਾ ਤਾਂ ਮਾਮਲੇ ਨੂੰ ਸੁਪਰੀਮ ਕੋਰਟ ਲਿਜਾਣ ਦੀ ਸਾਰੀ ਰਣਨੀਤੀ ਬਣਾਉਣ ‘ਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਅਹਿਮ ਭੂਮਿਕਾ ਨਿਭਾਈ ਇਨ੍ਹਾਂ ਆਗੂਆਂ ਨੇ ਇਸ ਲਈ ਨਾ ਸਿਰਫ ਕਰਨਾਟਕ ‘ਚ ਦਿਨ-ਰਾਤ ਇੱਕ ਕਰ ਦਿੱਤਾ, ਸਗੋਂ ਅਦਾਲਤ ‘ਚ ਮਾਮਲੇ ਦੀ ਪੈਰਵੀ ਕਰਨ ‘ਚ ਵੀ ਸੀਨੀਅਰ ਆਗੂ ਹੀ ਕੰਮ ਆਏ। (Karnataka Affairs)