ਸੜਕ ਸੁਰੱਖਿਆ ਸਬੰਧੀ ਕੀਤੀ ਮੀਟਿੰਗ | Traffic Rules
ਮਾਨਸਾ (ਸੱਚ ਕਹੂੰ ਨਿਊਜ਼)। ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਨੁਮਾਇੰਦਿਆਂ ਅਤੇ ਸਮਾਜ ਸੇਵੀ ਲੋਕਾਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਸਬੰਧੀ ਜਾਗਰੂਕ ਕਰਵਾਇਆ ਜਾਵੇ ਅਤੇ ਸੜਕਾਂ ਉਪਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। (Traffic Rules)
ਉਨ੍ਹਾਂ ਹਦਾਇਤ ਕੀਤੀ ਕਿ ਜੋ ਸਕੂਲ ਵਾਹਨ ਪੁਰਾਣੀ ਹਾਲਤ ਵਿੱਚ ਹਨ ਜਾਂ ਸੇਫ ਸਕੂਨ ਵਾਹਨ ਪਾਲਿਸੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਉਪਰ ਵੀ ਬਣਦੀ ਕਾਰਵਾਈ ਕੀਤੀ ਜਾਵੇ।ਡੀ.ਐਸ.ਪੀ. ਟਰੈਫਿਕ ਬਹਾਦਰ ਸਿੰਘ ਰਾਓ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਸਕੂਲਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। (Traffic Rules)
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦਾ ਚਲਾਨ ਕੱਟਿਆ ਜਾਵੇਗਾ। ਮੀਟਿੰਗ ਦੌਰਾਨ ਪਹੁੰਚੇ ਵਿਅਕਤੀਆਂ ਤੋਂ ਵੀ ਸੜਕ ਸੁਰੱਖਿਆ ਸਬੰਧੀ ਸੁਝਾਅ ਮੰਗੇ ਗਏ, ਜਿਸ ‘ਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਰਦੂਲਗੜ੍ਹ੍ਹ-ਬਰਨਾਲਾ ਰੋਡ ‘ਤੇ ਦਰਖੱਤਾਂ ਦੀਆਂ ਝਾੜਾਂ-ਟਾਹਣੀਆਂ ਸੜਕ ਵੱਲ ਝੁਕੀਆਂ ਹੋਈਆਂ ਹਨ, ਜਿਸ ਕਾਰਨ ਦੋ ਪਹੀਆ ਵਾਹਨਾਂ ਨੂੰ ਦਿਕੱਤ ਪੇਸ਼ ਆਉਂਦੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਤੁਰੰਤ ਇਨ੍ਹਾਂ ਝਾੜਾਂ ਦੀ ਕਟਾਈ ਕਰਵਾਈ ਜਾਵੇ। (Traffic Rules)
ਇਸ ਤੋਂ ਇਲਾਵਾ ਹੋਰ ਵੀ ਕਈ ਪਤਵੰਤਿਆਂ ਨੇ ਸੜਕ ਸੁਰੱਖਿਆ ਸਬੰਧੀ ਆਪਣੇ-ਆਪਣੇ ਸੁਝਾਅ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਨੁਮਾਇੰਦੇ ਤੇ ਸਮਾਜ ਸੇਵੀ ਮੌਜੂਦ ਸਨ। (Traffic Rules)