ਵਾਰਡ ਦੇ ਬਸ਼ਿੰਦਿਆਂ ਵੱਲੋਂ ਸੀਵਰੇਜ ਬੋਰਡ ਅਧਿਕਾਰੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ | Dirty Water
- ਸਮੱਸਿਆ ਹੱਲ ਨਾ ਹੋਈ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ | Dirty Water
ਸੰਗਤ ਮੰਡੀ (ਮਨਜੀਤ ਨਰੂਆਣਾ/ਸੱਚ ਕਹੂੰ ਨਿਊਜ਼)। ਸੰਗਤ ਮੰਡੀ ਦਾ ਵਾਰਡ ਨੰ. 1 ਸੁੱਕੇ ਅੰਬਰੀਂ ਹੀ ਸੀਵਰੇਜ਼ ਦੇ ਗੰਦੇ ਪਾਣੀ ਨਾਲ ਜਲਥਲ ਹੋਇਆ ਪਿਆ ਹੈ, ਜਿਸ ਕਾਰਨ ਵਾਰਡ ਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਅੱਕੇ ਹੋਏ ਵਾਰਡ ਵਾਸੀਆਂ ਵੱਲੋਂ ਅੱਜ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਵਾਰਡ ਵਾਸੀ ਅੱਕੀ ਕੌਰ, ਦਰਸ਼ਨਾ ਦੇਵੀ, ਵੀਨਾ ਰਾਣੀ, ਬਲਵਿੰਦਰ ਕੌਰ ਅਤੇ ਮੋਹਿਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਵਰੇਜ਼ ਦੇ ਗੰਦੇ ਪਾਣੀ ਨੇ ਉਨ੍ਹਾਂ ਦੀ ਗਲੀ ਜਲਥਲ ਕੀਤੀ ਹੋਈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਜਿੱਥੇ ਗਲੀ ‘ਚੋਂ ਲੰਘਣਾ ਮੁਸ਼ਕਲ ਹੋਇਆ ਪਿਆ ਹੈ। (Dirty Water)
ਉੱਥੇ ਸੜ੍ਹਾਂਦ ਮਾਰਦੇ ਗੰਦੇ ਪਾਣੀ ਕਾਰਨ ਦੋ ਵਕਤ ਦੀ ਰੋਟੀ ਵੀ ਖਾਣੀ ਦੁੱਭਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਸਮੱਸਿਆ ਬਾਰੇ ਕਈ ਵਾਰ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਦੱਸਣ ਦੇ ਬਾਵਜ਼ੂਦ ਵੀ ਉਹ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ‘ਚ ਕਿਹਾ ਕਿ ਜੇਕਰ ਸੀਵਰੇਜ ਦੀ ਸਮੱਸਿਆ ਨੂੰ ਜਲਦੀ ਹੱਲ ਨਾ ਕੀਤਾ ਤਾਂ ਉਹ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋ ਜਾਣਗੇ। (Dirty Water)