150 ਨੁਮਾਇੰਦਿਆਂ ਨਾਲ ਪ੍ਰਧਾਨ ਮੰਤਰੀ ਵੱਲੋਂ ਕੀਤਾ ਗਿਆ ਵਿਚਾਰ ਵਟਾਦਰਾ | Sikandar Singh Maluka
ਬਠਿੰਡਾ, (ਸੱਚ ਕਹੂੰ ਨਿਊਜ਼)। ਪੰਜਾਬ ਸਮੇਤ ਸਾਰੇ ਸੂਬਿਆਂ ਦੇ ਕਿਸਾਨਾਂ ਵੱਲੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਜਲਦ ਹੀ ਪੂਰੀ ਹੋਣ ਜਾ ਰਹੀ ਹੈ। ਇਸ ਗੱਲ ਦਾ ਦਾਅਵਾ ਸਾਬਕਾ ਪੰਚਾਇਤ ਮੰਤਰੀ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ (Sikandar Singh Maluka) ਸਿੰਘ ਮਲੂਕਾ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਯੂਪੀ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕਾ ਆਦਿ ਖੇਤੀ ਪ੍ਰਧਾਨ ਸੂਬਿਆਂ ਦੇ ਤਕਰੀਬਨ 150 ਨੁਮਾਇੰਦਿਆਂ ਨਾਲ ਪ੍ਰਧਾਨ ਮੰਤਰੀ ਵੱਲੋਂ ਦਿੱਲੀ ਵਿਖੇ ਕਿਸਾਨੀ ਮਸਲਿਆਂ ਦੇ ਹੱਲ ਲਈ ਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ । ਸਾਬਕਾ ਮੰਤਰੀ ਮਲੂਕਾ ਦੀ ਅਗਵਾਈ ‘ਚ ਪੰਜਾਬ ਤੋਂ ਤਕਰੀਬਨ 15 ਕਿਸਾਨਾਂ ਵੱਲੋਂ ਇਸ ਮੀਟਿੰਗ ਵਿੱਚ ਹਿੱਸਾ ਲਿਆ। (Sikandar Singh Maluka)
ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦਾ ਪ੍ਰਧਾਨ ਮੰਤਰੀ ਵੱਲੋਂ ਆਉਣ ਵਾਲੇ ਦੋ ਤਿੰਨ ਹਫਤਿਆਂ ਵਿੱਚ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਹੈ, ਜਿਸ ਅਨੁਸਾਰ ਗੰਨਾ, ਕਣਕ, ਚਾਵਲ, ਦਾਲਾਂ ਤੇ ਫਰੂਟ ਸਮੇਤ ਤਕਰੀਬਨ 24 ਫਸਲਾਂ ਦੇ ਲਾਗਤ ਨਾਲੋਂ ਡੇਢ ਗੁਣਾ ਭਾਅ ਦਿੱਤੇ ਜਾਣ ਨੂੰ ਮਨਜੂਰੀ ਦਿੱਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਪੂਰੇ ਦੇਸ਼ ਵਿੱਚ ਭਾਰੀ ਆਰਥਿਕ ਲਾਭ ਹੋਵੇਗਾ। ਮਲੂਕਾ ਅਨੁਸਾਰ ਪ੍ਰਧਾਨ ਮੰਤਰੀ ਵੱਲੋ ਦੇਸ਼ ਦੇ ਕਿਸਾਨਾਂ ਨੂੰ ਪਾਣੀ ਨੂੰ ਬਚਾਉਣ ਪ੍ਰਤੀ ਜਾਗਰੂਕ ਹੋਣ ਲਈ ਉਪਰਾਲੇ ਕੀਤੇ ਜਾਣ ਦੀ ਗੱਲ ਵੀ ਕਹੀ ਤੇ ਇਸ ਲਈ ਵੱਧ ਤੋਂ ਵੱਧ ਡਰਿਪ ਸਿਸਟਮ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ। (Sikandar Singh Maluka)