ਲਾਹੌਰ ‘ਚ ਨਵਾਜ਼ ਸ਼ਰੀਫ ਗ੍ਰਿਫ਼ਤਾਰ

Nawaz Sharif, Arrested, Lahore

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸ਼ਰੀਫ਼ ਨੂੰ ਅਦਾਲਤ ਨੇ ਸੁਣਾਈ ਹੈ 10 ਸਾਲ ਦੀ ਸਜ਼ਾ | Nawaz Sharif

  • ਕਈ ਥਾਈਂ ਸ਼ਰੀਫ ਦੇ ਹਮਾਇਤੀਆਂ ਤੇ ਪੁਲਿਸ ਦਰਮਿਆਨ ਝੜਪਾਂ | Nawaz Sharif

ਇਸਲਾਮਾਬਾਦ, (ਏਜੰਸੀ)। ਪਾਕਿ ਦੇ ਸਾਬਕਾ ਵਜ਼ੀਰੇ ਆਜਮ ਨਵਾਜ਼ ਸ਼ਰੀਫ ਤੇ ਉਨ੍ਹਾਂ ਦੀ ਬੇਟੀ ਮਰੀਅਮ ਸ਼ਰੀਫ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਵਾਜ਼ ਸ਼ਰੀਫ਼ ਲੰਡਨ ਤੋਂ ਲਾਹੌਰ ਵਾਪਸੀ ਲ਼ਈ ਆਬੂਧਾਬੀ ਤੋਂ ਜਹਾਜ਼ ਚੜ੍ਹੇ ਤਾਂ ਇੱਧਰ ਲਾਹੌਰੀ ਗੇਟ ਤੋਂ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਏਅਰਪੋਰਟ ਵੱਲ ਚਾਲੇ ਪਾ ਦਿੱਤੇ ਹਨ। ਨਵਾਜ਼ ਸ਼ਰੀਫ਼ ਨੇ ਆਬੂਧਾਬੀ ਦੇ ਹਵਾਈ ਅੱਡੇ ‘ਤੇ ਪੱਤਰਕਾਰ ਨਾਲ ਫੋਨ ਉੱਤੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਕੌਣ ਲੋਕ ਸਾਜਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦਾ ਅਗਲਾ ਨਿਸ਼ਾਨਾ ਕੀ ਹੈ। (Nawaz Sharif)

ਜਾਣਕਾਰੀ ਅਨੁਸਾਰ ਨਵਾਜ਼ ਸ਼ਰੀਫ਼ ਅਤੇ ਮਰੀਅਮ ਨਵਾਜ਼ ਆਬੂਧਾਬੀ ਤੋਂ ਅਲਾਇੰਸ ਏਅਰਲਾਇਨਜ਼ ਦੇ ਜਹਾਜ਼ ਰਾਹੀ ਲਾਹੌਰ ਲਈ ਰਵਾਨਾ ਹੋਏ ਲਾਹੌਰ ਪਹੁੰਚਦਿਆਂ ਉਨ੍ਹਾਂ ਨੂੰ ਏਅਰਪੋਰਟ ‘ਤੇ ਨਵਾਜ਼ ਸ਼ਰੀਫ ਤੇ ਉਨ੍ਹਾਂ ਦੀ ਬੇਟੀ ਮਰੀਅਮ ਸ਼ਰੀਫ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਪਾਸਪੋਰਟ ਵੀ ਜ਼ਬਤ ਕਰ ਲਏ ਗਏ ਹਨ। ਪੰਜਾਬ ਪੁਲਿਸ ਨੇ ਬੀਬੀਸੀ ਨੂੰ ਦੱਸਿਆ ਕਿ ਰਾਣਾ ਤਨਵੀਰ ਦੀ ਆਗਵਾਈ ‘ਚ ਆ ਰਹੇ ਕਾਫ਼ਲੇ ਦੇ ਲੋਕਾਂ ਨੂੰ ਖਿੰਡਾਉਣ ਲਈ ਕਾਲਾ ਸ਼ਾਹ ਕਾਕੂ ਉੱਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ।

ਜ਼ਿਕਰਯੋਗ ਹੈ ਕਿ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ਼ ਨੂੰ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਜਾਂਚ ਤੋਂ ਬਾਅਦ ਆਪਣਾ ਅਹੁਦਾ ਛੱਡਣਾ ਪਿਆ ਸੀ। ਅਦਾਲਤ ਵੱਲੋਂ ਨਵਾਜ਼ ਸ਼ਰੀਫ ਨੂੰ 10 ਸਾਲ ਤੇ ਉਨ੍ਹਾਂ ਦੀ ਬੇਟੀ ਮਰੀਅਮ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। 25 ਜੁਲਾਈ ਨੂੰ ਪਾਕਿਸਤਾਨ ਵਿੱਚ ਆਮ ਚੋਣਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਸ਼ਰੀਫ ਦੇ ਪਰਿਵਾਰ ਦੇ ਆਪਣੇ 4 ਫਲੈਟ ਹੋਣ ਸਬੰਧੀ ਉਨ੍ਹਾਂ ਨੂੰ ਪਿਛਲੇ ਹਫ਼ਤੇ ਐਂਟੀਕੁਰੱਪਸ਼ਨ ਕੋਰਟ ਵੱਲੋਂ ਦੋਸ਼ੀ ਠਹਿਰਾਇਆ ਗਿਆ ਸੀ।