ਸਕੂਲ ਪ੍ਰਸ਼ਾਸਨ ਬੱਚਿਆਂ ਨੂੰ ਛੁੱਟੀ ਕਰਨ ਲਈ ਮਜ਼ਬੂਰ | Government School
- ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਪ੍ਰਸ਼ਾਸਨ ਪੂਰੀ ਤਰ੍ਹਾਂ ਬੇਵੱਸ | Government School
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ਦੇ ਪਿੰਡ ਕੌਲੀ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਦੇ ਪਾਣੀ ਵਿੱਚ ਡੁੱਬਿਆ ਪਿਆ ਹੈ। ਆਲਮ ਇਹ ਹੈ ਕਿ ਸਕੂਲ ਅੰਦਰ ਜ਼ਿਆਦਾ ਪਾਣੀ ਹੋਣ ਕਾਰਨ ਸਕੂਲ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਨੂੰ ਛੁੱਟੀ ਕਰਨ ਲਈ ਮਜ਼ਬੂਰ ਹੋਣਾ ਪਿਆ। ਜਦਕਿ ਅੱਜ ਵੀ ਸਕੂਲ ਅੰਦਰ ਗੋਡੇ-ਗੋਡੇ ਪਾਣੀ ਖੜ੍ਹਾ ਹੈ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਅੰਦਰ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨੀਵੇਂ ਖੇਤਰਾਂ ਵਿੱਚ ਪਾਣੀ ਭਰ ਰਿਹਾ ਹੈ।
ਸਨੌਰ ਹਲਕੇ ਦੇ ਪਿੰਡ ਕੌਲੀ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿਛਲੇ ਤਿੰਨ ਦਿਨਾਂ ਤੋਂ ਸਮੁੰਦਰ ਬਣਿਆ ਪਿਆ ਹੈ, ਜਿਸ ਕਾਰਨ ਇੱਥੇ ਵਿਦਿਆਰਥੀਆਂ ਦੀ ਤਿੰਨ ਦਿਨਾਂ ਤੋਂ ਹੀ ਪੜ੍ਹਾਈ ਨਹੀਂ ਹੋ ਰਹੀ। ਪਤਾ ਲੱਗਾ ਹੈ ਕਿ ਪਾਣੀ ਸਕੂਲ ਦੇ ਕਮਰਿਆਂ ਅੰਦਰ ਪੁੱਜ ਗਿਆ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਛੁੱਟੀ ਕਰਨ ਲਈ ਮਜ਼ਬੂਰ ਹੋਣਾ ਪਿਆ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਕੂਲ ਪ੍ਰਸ਼ਾਸਨ ਪੂਰੀ ਤਰ੍ਹਾਂ ਬੇਵੱਸ ਹੋਇਆ ਪਿਆ ਹੈ। ਉਂਜ ਭਾਵੇਂ ਅੱਜ ਸਕੂਲ ਸਟਾਫ਼ ਤਾਂ ਸਕੂਲ ਆਇਆ, ਪਰ ਵਿਦਿਆਰਥੀ ਨਾ ਆਏ। ਪਤਾ ਲੱਗਾ ਹੈ
ਸਕੂਲ ਅੰਦਰ ਖੜ੍ਹਾ ਹੈ ਗੋਡੇ-ਗੋਡੇ ਪਾਣੀ | Government School
ਇਸ ਸਕੂਲ ਵਿੱਚ ਮੀਂਹ ਪੈਣ ਤੋਂ ਬਾਅਦ ਪਿੰਡ ਦੀਆਂ ਗਲੀਆਂ ਨਾਲੀਆਂ ਦਾ ਪਾਣੀ ਹੀ ਸਿੱਧਾ ਸਕੂਲ ਵਿੱਚ ਆਉਂਦਾ ਹੈ, ਜਿਸ ਕਾਰਨ ਇਹ ਸਕੂਲ ਸਮੁੰਦਰ ਦਾ ਰੂਪ ਧਾਰਨ ਕਰ ਲੈਂਦਾ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਸਕੂਲ ਦੇ ਪਾਣੀ ਦੀ ਨਿਕਾਸੀ ਨਹੀਂ ਹੋਈ। ਇਸ ਸਬੰਧੀ ਜਦੋਂ ਸਕੂਲ ਦੇ ਵਾਈਸ ਪ੍ਰਿੰਸੀਪਲ ਡਾ. ਰਾਜ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੱਲ੍ਹ ਬੱਚਿਆਂ ਨੂੰ ਅੱਧੀ ਛੁੱਟੀ ਕਰਨੀ ਪਈ ਕਿਉਂਕਿ ਮੀਂਹ ਦਾ ਪਾਣੀ ਭਰ ਜਾਣ ਕਰਕੇ ਕਮਰਿਆਂ ਅੰਦਰ ਕੀੜੇ-ਮਕੋੜੇ ਅਤੇ ਹੋਰ ਜਾਨਵਰ ਆਉਣ ਲੱਗੇ ਸਨ। ਉਨ੍ਹਾਂ ਦੱਸਿਆ ਕਿ ਅੱਜ ਸਕੂਲ ਸਟਾਫ਼ ਤਾਂ ਆਇਆ ਹੈ ਪਰ ਬੱਚਿਆਂ ਦੀ ਗਿਣਤੀ ਘੱਟ ਸੀ। ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੱਡੀ ਦਿੱਕਤ ਆ ਰਹੀ ਹੈ ਪਿਛਲੇ ਤਿੰਨ ਦਿਨਾਂ ਤੋਂ ਸਕੂਲ ਅੰਦਰ ਪਾਣੀ ਹੀ ਖੜ੍ਹਾ ਹੈ।