ਸ਼ੁੱਭ ਆਰੰਭ : ਰਾਜਨਾਥ ਸਿੰਘ ਨੇ ਕੀਤੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਪ੍ਰੋਗਰਾਮ ਦੀ ਸ਼ੁਰੂਆਤ
ਗੁਰੂਗ੍ਰਾਮ, (ਸੱਚ ਕਹੂੰ ਨਿਊਜ਼/ਸੰਜੈ ਮਹਿਰਾ)। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੇਸ਼ ਭਰ ‘ਚ ਵਿਦਿਆਰਥੀ ਪੁਲਿਸ ਕੈਡੇਟ (ਐਸਪੀਸੀ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਨੂੰ ਸਾਰੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ‘ਚ ਲਾਗੂ ਕੀਤਾ ਜਾਵੇਗਾ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ‘ਚ ਕਿਹਾ ਕਿ ਪ੍ਰੋਗਰਾਮ ਤਹਿਤ ਹਰੇਕ ਸਕੂਲ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਸਿੱਖਿਆ ਸਹਾਇਤਾ ਟ੍ਰੇਨਿੰਗ ਅਤੇ ਆਕਸਿਮਕ ਖਰਚ ਲਈ ਮੁਹੱਈਆ ਕਰਵਾਈ ਜਾਵੇਗੀ।
ਇੰਟਰਨੈਟ, ਟੀਵੀ ਅਤੇ ਸੋਸ਼ਲ ਮੀਡੀਆ ਪਾ ਰਹੇ ਮਾੜੇ ਪ੍ਰਭਾਵ
ਸਿੰਘ ਨੇ ਟੀਵੀ, ਇੰਟਰਨੈਟ ਅਤੇ ਸੋਸ਼ਲ ਮੀਡੀਆ ਦੇ ਪੈਂਦੇ ਮਾੜੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਪੂਰੇ ਸਮਾਜ ‘ਤੇ ਅਸਰ ਪੈ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ ਅਜਿਹੇ ‘ਚ ਘਰਾਂ ਤੋਂ ਹੀ ਬੱਚਿਆਂ ‘ਚ ਚਰਿੱਤਰ ਨਿਰਮਾਣ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ ਉਨ੍ਹਾਂ ਨੂੰ ਆਦਰਸ਼ ਨਾਗਰਿਕ ਬਣਾਉਣ ਦੀ ਦਿਸ਼ਾ ‘ਚ ਕੰਮ ਕਰਨ ਦੀ ਜ਼ਰੂਰਤ ਹੈ ਜਿਸ ਨਾਲ ਉਹ ਸਮਾਜ ਪ੍ਰਤੀ ਸੰਵੇਦਨਸ਼ੀਲ ਹੋਣਗੇ।