ਮੁਕਾਬਲੇ ‘ਚ ਦੋ ਅੱਤਵਾਦੀ ਢੇਰ

Two, Terrorists, Competition

ਬਿਜਬੇਹਰਾ ਮੁਕੰਮਲ ਬੰਦ, ਦੱਖਣੀ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ‘ਚ ਇੰਟਰਨੈੱਟ ਬੰਦ | Terrorists

  • ਅੱਤਵਾਦੀਆਂ ਤੋਂ ਕਾਫ਼ੀ ਮਾਤਰਾ ‘ਚ ਹਥਿਆਰ ਬਰਾਮਦ | Terrorists

ਅਨੰਤਨਾਗ (ਏਜੰਸੀ)। ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਬੁੱਧਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ ਦੋਵੇਂ ਅੱਤਵਾਦੀ ਮਾਰੇ ਗਏ ਪੁਲਿਸ ਅਨੁਸਾਰ ਅੱਤਵਾਦੀਆਂ ਦੀਆਂ ਲਾਸ਼ਾਂ ਨਾਲ ਕਾਫ਼ੀ ਹਥਿਆਰ ਬਰਾਮਦ ਕੀਤੇ ਗਏ ਹਨ ਪੁਲਿਸ ਬੁਲਾਰੇ ਨੇ ਦੱਸਿਆ ਕਿ ਸਵੇਰੇ ਸ਼ੁਰੂ ਹੋਇਆ ਇਹ ਅਭਿਆਨ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਦੇ ਨਾਲ ਹੀ ਖਤਮ ਹੋ ਗਿਆ ਇਸ ਦੌਰਾਨ ਅਫਵਾਹਾਂ ਫੈਲਾਉਣ ਤੋਂ ਰੋਕਣ ਲਈ ਦੱਖਣੀ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ‘ਚ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ। (Terrorists)

ਤਲਾਸ਼ੀ ਅਭਿਆਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਸਵੇਰੇ ਤੋਂ ਹੀ ਪੂਰੇ ਸ਼ਹਿਰ ‘ਚ ਕਰਫਿਊ ਵਰਗੀ ਪਾਬੰਦੀ ਲਗਾਈ ਗਈ ਉਨ੍ਹਾਂ ਕਿਹਾ ਕਿ ਲਾਲ ਚੌਂਕ ਦੇ ਮੇਹਮਾਨ ਮੁਹੱਲੇ ਦੇ ਇੱਕ ਘਰ ‘ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਸੂਚਨਾ ਤੋਂ ਬਾਅਦ ਸ਼ਹਿਰ ‘ਚ ਕੌਮੀ ਰਾਈਫਲਜ਼ (ਆਰਆਰ) ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਸਵੇਰੇ ਚਾਰ ਵਜੇ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ   ਸੁਰੱਖਿਆ ਬਲ ਅੱਤਵਾਦੀਆਂ ਦੇ ਲੁਕੇ ਹੋਏ ਸਥਾਨ ਵੱਲ ਜਦੋਂ ਵਧ ਰਹੇ ਸਨ ਉਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਪੁਲਿਸ ਹਿਰਾਸਤ ਤੋਂ ਫਰਾਰ ਹੋਇਆ ਅੱਤਵਾਦੀ ਦਾ ਭਰਾ | Terrorists

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ 10 ਦਿਨ ਪਹਿਲੇ ਮਾਰੇ ਗਏ ਅੱਤਵਾਦੀ ਦੀ ਭਰਾ ਪੁਲਿਸ ਥਾਣੇ ਤੋਂ ਫਰਾਰ ਹੋ ਗਿਆ ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਨਸੀਰ ਵਾਨੀ ਦੇ ਭਰਾ ਸੁਹੇਲ ਅਹਿਮਦ ਵਾਨੀ ਦੇ ਨਾਲ ਦੋ ਹੋਰ ਵਿਅਕਤੀਆਂ ਨੂੰ ਸ਼ੋਪੀਆਂ ‘ਚ ਇੱਕ ਵਿਅਕਤੀ ਦੇ ਕਤਲ ਦੇ ਦੋਸ਼ ‘ਚ 15 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ ਵਾਨੀ ਮੰਗਲਵਾਰ ਦੀ ਰਾਤ ਸਾਢੇ ਅੱਠ ਵਜੇ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਪੁਲਿਸ ਜਾਂਚ ‘ਚ ਜੁਟ ਗਈ ਹੈ ਜਿਸ ਨਾਲ ਉਹ ਫਰਾਰ ਹੋਣ ‘ਚ ਕਾਮਯਾਬ ਹੋ ਗਿਆ।