ਹੁਣ ਤੱਕ ਕੁੱਲ ਪੰਜ ਅੱਤਵਾਦੀ ਮਾਰੇ ਜਾ ਚੁੱਕੇ ਹਨ
ਸ੍ਰੀਨਗਰ, ਏਜੰਸੀ।
ਉਤਰ ਕਸ਼ਮੀਰ ‘ਚ ਬਾਰਾਮੁਲਾ ਜ਼ਿਲ੍ਹੇ ਦੇ ਰਾਫੀਆਬਾਦ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਵੀਰਵਾਰ ਸਵੇਰੇ ਇੱਕ ਹੋਰ ਅੱਤਵਾਦੀ ਮਾਰਿਆ ਗਿਆ। ਇਸ ਨੂੰ ਮਿਲਾ ਕੇ ਬੁੱਧਵਾਰ ਸਵੇਰ ਤੋਂ ਹੁਣ ਤੱਕ ਪੰਜ ਅੱਤਵਾਦੀ ਮਾਰੇ ਜਾ ਚੁੱਕੇ ਹਨ। ਜੰਮੂ ਕਸ਼ਮੀਰ ਪੁਲਿਸ ਮਹਾਂ ਨਿਦੇਸ਼ਕ ਡਾ. ਐਸਪੀ ਵੈਦ ਨੇ ਇੱਕ ਟਵੀਟ ਕਰਕੇ ਕਿਹਾ ਕਿ ਸਵੇਰੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਪੰਜਵਾਂ ਅੱਤਵਾਦੀ ਮਾਰਿਆ ਗਿਆ ਹੈ ਅਤੇ ਆਖਰੀ ਸਮਾਚਾਰ ਮਿਲਣ ਤੱਕ ਅਭਿਆਨ ਜਾਰੀ ਸੀ।
Terrorist Pile, Encounter, North Kashmir
ਜ਼ਿਕਰਯੋਗ ਹੈ ਕਿ ਅੱਤਵਾਦੀਆਂ ਦੇ ਲੁਕਣ ਦੀ ਖੁਫੀਆ ਸੂਚਨਾਂ ਮਿਲਣ ‘ਤੇ ਬੁੱਧਵਾਰ ਸਵੇਰੇ ਇਸ ਖੇਤਰ ‘ਚ ਫੌਜ, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਸੁਰੱਖਿਆ ਬਲ ਜਦੋਂ ਸੰਘਣੇ ਜੰਗਲ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਸਵਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ‘ਚ ਫੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਚਾਰ ਅੱਤਵਾਦੀ ਢੇਰ ਹੋ ਗਏ। ਉਹਨਾਂ ਦੱਸਿਆ ਕਿ ਇਸ ਖੇਤਰ ‘ਚ ਪੰਜ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।