ਮੁੱਖ ਮੰਤਰੀ ਵੱਲੋਂ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Chief Minister, Expresses, Grief Over, Atal Behari Vajpayee, Death

ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ | Atal Bihari Vajpayee

ਚੰਡੀਗੜ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਕੱਦਾਵਰ ਸ਼ਖਸੀਅਤ ਕਰਾਰ ਦਿੱਤਾ ਜੋ ਨੌਜਵਾਨ ਸਿਆਸਤਦਾਨਾਂ ਨੂੰ ਕਦਰਾਂ-ਕੀਮਤਾਂ ‘ਤੇ ਅਧਾਰਿਤ ਸਿਆਸੀ ਮਾਰਗ ਅਪਨਾਉਣ ਲਈ ਪ੍ਰੇਰਿਤ ਕਰਨ ਵਾਸਤੇ ਸਦਾ ਚਾਨਣ ਮੁਨਾਰਾ ਰਹਿਣਗੇ। ਪੰਜਾਬ ਸਰਕਾਰ ਨੇ ਸ੍ਰੀ ਵਾਜਪਾਈ ਦੇ ਸਤਿਕਾਰ ‘ਚ ਸ਼ੁੱਕਰਵਰ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਹੋਰ ਜਨਤਕ ਅਦਾਰਿਆਂ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀ ਤਰਜ਼ ‘ਤੇ ਸ੍ਰੀ ਵਾਜਪਾਈ ਦੀ ਯਾਦ ਵਿੱਚ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਵਾਜਪਾਈ ਜੀ ਬਹੁ-ਪੱਖੀ ਸ਼ਖਸੀਅਤ ਦੇ ਮਾਲਕ ਅਤੇ ਸੁਲਝੇ ਹੋਏ ਇਨਸਾਨ ਸਨ। (Atal Bihari Vajpayee)

ਕੈਪਟਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਕ ਸੱਚੇ ਸਿਆਸਤਦਾਨ, ਮਹਾਨ ਵਿਦਵਾਨ, ਉੱਘੇ ਕਵੀ ਹੋਣ ਦੇ ਨਾਲ-ਨਾਲ ਲੱਖਾਂ ਦੇਸ਼ ਵਾਸੀਆਂ ਦੇ ਦਿਲਾਂ ਦੀ ਧੜਕਣ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਕੌਮੀ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾ ਕੇ ਭਾਰਤੀ ਸਿਆਸਤ ਅਤੇ ਆਲਮੀ ਪੱਧਰ ‘ਤੇ ਆਪਣੀ ਅਮਿੱਟ ਛਾਪ ਛੱਡੀ।