ਰਾਜਪੁਰਾ, ਅਜਯ ਕਮਲ
ਕਾਂਗਰਸ ਪਾਰਟੀ ਨੂੰ ਉਸ ਸਮੇਂ ਜਿਲ੍ਹਾ ਪਰਿਸ਼ਦ ਦੀ ਜੰਗ ਪੁਰਾ ਇਲਾਕੇ ਤੋਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜਣ ਵਾਲੇ ਉਮੀਦਵਾਰ ਨੇ ਆਪਣਾ ਸਮਰਥਨ ਕਾਂਗਰਸ ਪਾਰਟੀ ਦੇ ਹੱਕ ਵਿੱਚ ਕਰ ਦਿੱਤਾ ਅਤੇ ਆਪਣਾ ਨਾਮਜ਼ਦਗੀ ਪੱਤਰ ਵੀ ਨਹੀਂ ਭਰਿਆ ਅਤੇ ਹਲਕਾ ਯੂਥ ਆਗੂ ਨਿਰਭੈ ਸਿੰਘ ਮਿਲਟੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਰੱਖੀ ਗਈ ਪ੍ਰੈਸ ਮੀਟਿੰਗ ਦੌਰਾਨ ਨਿਰਭੈ ਸਿੰਘ ਨੇ ਦੱਸਿਆ ਕਿ ਰਾਜਪੁਰਾ ਹਲਕੇ ਵਿੱਚ ਤਿੰਨ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮੈਦਾਨ ਵਿੱਚ ਹਨ ਅਤੇ ਅੱਜ ਰਾਜਪੁਰਾ ਦੇ ਹਲਕਾ ਜੰਗ ਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸੁਖਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਤੰਗ ਆਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਸਬੰਧੀ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਕਨਵੀਨਰ ਬੰਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਇਸ ਸਬੰਧੀ ਮੈਨੂੰ ਕੁਝ ਵੀ ਪਤਾ ਨਹੀਂ ਹੈ। ਇਸ ਸਬੰਧੀ ਜਦੋਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਚੇਤਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਅੱਜ ਉਨ੍ਹਾਂ ਨੇ ਆਪਣੇ ਕਾਗਜ਼ ਭਰਨੇ ਸਨ ਪਰ ਸਵੇਰ ਤੋਂ ਅਸੀਂ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ ਕਰ ਰਹੇ ਹਾਂ ਪਰ ਉਨ੍ਹਾਂ ਦਾ ਫੋਨ ਸਵਿੱਚ ਆਫ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੱਤਾ ਹੈ। ਅੰਡਰ ਪ੍ਰੈਸ਼ਰ ਕੁਝ ਵੀ ਕਰਵਾ ਸਕਦੀ ਹੈ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।