ਵੱਡੀ ਗਿਣਤੀ ਵਿੱਚ ਚੋਰੀ ਦੇ ਮੋਬਾਇਲ ਤੇ ਹੋਰ ਸਮਾਨ ਬਰਾਮਦ
ਰਾਏਕੋਟ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼
ਜ਼ਿਲਾ ਪੁਲਿਸ ਮੁਖੀ ਲੁਧਿਆਣਾ ਦੇਹਾਤੀ ਵਰਿੰਦਰ ਸਿੰਘ ਬਰਾੜ ਵਲੋਂ ਲੁੱਟਾਂ ਖੋਹਾਂ ਨੂੰ ਠੱਲ•ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਹਠੂਰ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਕੋਲੋਂ ਵੱਡੀ ਮਾਤਰਾ ‘ਚ ਲੁੱਟਾਂ ਖੋਹਾਂ ਦਾ ਸਮਾਨ ਬਰਾਮਦ ਕੀਤਾ ਗਿਆ ਹੈ।
ਇਸ ਸਬੰਧੀ ਸਥਾਨਕ ਡੀਐਸਪੀ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਗੁਰਮੀਤ ਸਿੰਘ ਅਤੇ ਥਾਣਾ ਹਠੂਰ ਦੇ ਇੰਚਾਰਜ ਇਸੰਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਐਸ.ਆਈ ਮਨਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਇਤਲਾਹ ਮਿਲੀ ਕਿ ਲਖਬੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਾਣੂੰਕੇ, ਬੂਟਾ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਮਲਕਟੋਰਾ ਥਾਣਾ ਮਲੋਟ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਅਤੇ ਜਗਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਜਗਰਾਉ ਆਦਿ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਇੰਨਾਂ ਕੋਲ ਚੋਰੀ ਦੇ ਮੋਬਾਇਲ ਵੱਡੀ ਗਿਣਤੀ ‘ਚ ਮਿਲ ਸਕਦੇ ਹਨ।
ਇਸ ਤੇ ਪੁਲਿਸ ਨੇ ਮੁਕੱਦਮਾ ਨੰਬਰ 143 ਦਰਜ ਕੀਤਾ ਗਿਆ ਅਤੇ ਡੱਲਾ ਨਹਿਰ ਪੁਲ ਨਾਕੇਬੰਦੀ ਦੌਰਾਨ ਉਕਤ ਤਿੰਨੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਲਖਬੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਾਣੂੰਕੇ ਕੋਲੋਂ 10 ਮੋਬਾਇਲ ਫੋਨ ਅਤੇ ਇਕ ਪਲਸਰ ਮੋਟਰਸਾਈਕਲ, ਬੂਟਾ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਮਲਕਟੋਰਾ ਥਾਣਾ ਮਲੋਟ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਕੋਲੋਂ 10 ਚੋਰੀ ਦੇ ਮੋਬਾਇਲ ਅਤੇ ਜਗਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਜਗਰਾਉ ਕੋਲੋਂ 20 ਮੋਬਾਇਲ ਫੋਨ ਬਰਾਮਦ ਕੀਤੇ ਗਏ।
ਡੀਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀ ਲਖਵੀਰ ਸਿੰਘ ਨੇ ਪੁੱਛ-ਗਿੱਛ ਦੌਰਾਨ ਮੰਨਿਆਂ ਕਿ ਉਸ ਨੇ ਬੀਤੀ 5 ਅਗਸਤ ਨੂੰ ਭੰਮੀਪੁਰਾ ਕਲਾਂ ਨੇੜੇ ਇਕ ਔਰਤ ਕੋਲੋਂ ਉਸਦਾ ਮੋਬਾਇਲ ਫੋਨ ਅਤੇ ਪਰਸ ਖੋਹਿਆ, ਜਿਸ ਦੀ ਬਰਾਮਦਗੀ ਏਐਸਆਈ ਮਨੋਹਰ ਲਾਲ ਵੱਲੋਂ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।