ਮਾਮਲਾ : ਮੁੱਖ ਸਕੱਤਰ ਨਾਲ ਕੁੱਟਮਾਰ
ਨਵੀਂ ਦਿੱਲੀ, ਏਜੰਸੀ
ਮੁੱਖ ਜੱਜ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ ‘ਚ ਦਿੱਲੀ ਦੀ ਇੱਕ ਅਦਾਲਤ ਨੇ ਬਤੌਰ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਦੇ 11 ਹੋਰ ਵਿਧਾਇਕਾਂ ਖਿਲਾਫ਼ ਅੱਜ ਸੰਮਨ ਜਾਰੀ ਕੀਤਾ।
ਅਦਾਲਤ ਨੇ ਹਾਲੇ ਮੁਲਜ਼ਮਾਂ ਨੂੰ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 25 ਅਕਤੂਬਰ ਨੂੰ ਆਪਣੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੇਜਰੀਵਾਲ ਦੇ ਸਰਕਾਰੀ ਰਿਹਾਇਸ਼ ‘ਤੇ 19 ਫਰਵਰੀ ਦੀ ਰਾਤ ਇੱਕ ਮੀਟਿੰਗ ਦੌਰਾਨ ਪ੍ਰਕਾਸ਼ ਦੇ ਨਾਲ ਕਥਿੱਤ ਤੌਰ ‘ਤੇ ਮਾਰਕੁੱਟ ਕੀਤੀ ਗਈ ਸੀ। ਅਡੀਸ਼ਨਲ ਮੁੱਖ ਮੈਟ੍ਰੋਪਾਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਦਿੱਲੀ ਪੁਲਿਸ ਵੱਲੋਂ ਇਸ ਸਬੰਧੀ 13 ਅਗਸਤ ਨੂੰ ਦਾਖਲ ਦੋਸ਼ ਪੱਤਰ ‘ਤੇ ਨੋਟਿਸ ਲੈਂਦਿਆਂ ਇਹ ਸੰਮਨ ਜਾਰੀ ਕੀਤੇ ਹਨ।
ਅਦਾਲਤ ਨੇ ਕਿਹਾ ਕਿ ਮਾਮਲੇ ‘ਚ ਦੋਸ਼ੀਆਂ ਖਿਲਾਫ਼ ਲੱਗੇ ਦੋਸ਼ਾਂ ਦੀ ਪੁਸ਼ਟੀ ਲਈ ਲੋੜੀਂਦੇ ਅਧਾਰ ਹਨ। ਦੋਸ਼ ਪੱਤਰ ‘ਚ ਪੁਲਿਸ ਨੇ ਆਪ ਦੇ 11 ਵਿਧਾਇਕਾਂ ਅਮਾਨਤੁੱਲਾ ਖਾਨ, ਪ੍ਰਕਾਸ਼ ਜਾਰਵਾਲ, ਨਿਤਿਨ ਤਿਆਗੀ, ਰਿਤੂਰਾਜ ਗੋਵਿੰਦ, ਸੰਜੀਵ ਝਾਅ, ਅਜੈ ਦੱਤ, ਰਾਜੇਸ਼ ਰਿਸ਼ੀ, ਰਾਜੇਸ਼ ਗੁਪਤਾ, ਮਦਨ ਲਾਲ, ਪ੍ਰਵੀਨ ਕੁਮਾਰ ਤੇ ਦਿਨੇਸ਼ ਮੋਹਨੀਆ ਨੂੰ ਵੀ ਮੁਲਜ਼ਮ ਬਣਾਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।