ਅੰਮ੍ਰਿਤਸਰ, ਰਾਜਨ ਮਾਨ/ਸੱਚ ਕਹੂੰ ਨਿਊਜ
ਲਾਅ ਦੀ ਵਿਦਿਆਰਥਣ ਨਾਲ ਜਬਰ ਜਿਨਾਹ ਕਰਨ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਏਆਈਜੀ ਰਣਧੀਰ ਸਿੰਘ ਉੱਪਲ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਉੱਪਲ ਕ੍ਰਾਈਮ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੱਚ ਤਾਇਨਾਤ ਹਨ ਇੱਕ ਮਹਿਲਾ ਆਈਜੀ ਅਧਿਕਾਰੀ ਵੱਲੋਂ ਜਾਂਚ ਕੀਤੇ ਜਾਣ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਗਿਆ ਹੈ
ਅੰਮ੍ਰਿਤਸਰ ਸ਼ਹਿਰੀ-2 ਦੇ ਪੁਲਿਸ ਕਪਤਾਨ ਲਖਬੀਰ ਸਿੰਘ ਨੇ ਦੱਸਿਆ ਕਿ ਇਲਜ਼ਾਮ ਲਾਉਣ ਵਾਲੀ ਕੁੜੀ ਦਾ ਹਾਲੇ ਤੱਕ ਮੈਡੀਕਲ ਨਹੀਂ ਹੋਇਆ, ਪਰ ਏਆਈਜੀ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਏਆਈਜੀ ਰਣਧੀਰ ਉੱਪਲ ਖਿਲਾਫ ਐਫ.ਆਈ.ਆਰ 184/18 ਅਧੀਨ ਸੈਕਸ਼ਨ 376 ਸੀ, 354 ਡੀ, 506, 120 ਬੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ
ਜਿਕਰਯੋਗ ਹੈ ਕਿ ਬੀਤੇ ਹਫ਼ਤੇ ਅੰਮ੍ਰਿਤਸਰ ਦੀ ਯੂਨੀਵਰਸਿਟੀ ਵਿੱਚ ਵਕਾਲਤ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਏਆਈਜੀ ਰਣਧੀਰ ਸਿੰਘ ਉੱਪਲ ‘ਤੇ ਜਿਣਸੀ ਸੋਸ਼ਣ ਕਰਨ ਦੇ ਦੋਸ਼ ਲਾਏ ਸਨ ਕੁੜੀ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਏਆਈਜੀ ਲਗਾਤਾਰ ਫ਼ੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਹੈ
ਸ਼ਿਕਾਇਤਕਰਤਾ ਨੇ ਏਆਈਜੀ ਉੱਪਰ ਆਪਣੇ ਸਾਥੀਆਂ ਸਮੇਤ ਉਸ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ਵੀ ਲਾਏ ਸ਼ਿਕਾਇਤਕਰਤਾ ਮੁਤਾਬਕ ਉਹ ਵਿਆਹੀ ਹੋਈ ਹੈ ਤੇ ਏਆਈਜੀ ਉਸ ਦੇ ਪੁੱਤਰ ਨੂੰ ਨੁਕਸਾਨ ਪਹੁੰਚਾਉਣ ‘ਤੇ ਝੂਠਾ ਕੇਸ ਪਾਉਣ ਦੀ ਧਮਕੀ ਦੇ ਰਿਹਾ ਹੈ ਉਸ ਨੇ ਪੀੜਤਾ ਨੇ ਪੁਲਿਸ ਨੂੰ ਇੱਕ ਵੀਡੀਓ ਵੀ ਮੁਹੱਈਆ ਕਰਵਾਈ ਸੀ ਜਿਸ ਵਿੱਚ ਏਆਈਜੀ ਵੱਟਸਐਪ ਕਾਲ ਕਰਕੇ ਉਸ ਨੂੰ ਧਮਕੀ ਦੇ ਰਿਹਾ ਹੈ ਤੇ ਮੰਦੇ ਸ਼ਬਦ ਬੋਲ ਰਿਹਾ ਹੈ
ਲੜਕੀ ਵੱਲੋਂ ਲਗਾਏ ਗਏ ਇਲਜ਼ਾਮਾਂ ਦੇ ਚਲਦਿਆਂ ਅੱਜ ਜਾਂਚ ਅਧਿਕਾਰੀਆਂ ਪਰਮਦੀਪ ਕੌਰ ਅਤੇ ਆਈ. ਜੀ. ਵਿਭੂਰਾਜ ਨੇ ਮਾਮਲੇ ਦੀ ਜਾਂਚ ਉਪਰੰਤ ਅੰਮ੍ਰਿਤਸਰ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।