ਜੰਮੂ, ਏਜੰਸੀ।
ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ‘ਚ ਅੱਜ ਬੱਸ ਦੇ ਸੜਕ ਤੋਂ ਤਿਲਕਣ ਨਾਲ ਚਿਨਾਬ ਨਦੀ ਦੇ ਕੰਢੇ ਡੂੰਘੀ ਖੱਡ ‘ਚ ਜਾ ਡਿੱਗੀ, ਜਿਸ ਨਾਲ 20 ਸਵਾਰੀਆਂ ਦੀ ਮੌਤ ਹੋ ਗਈ ਤੇ 15 ਜ਼ਖਮੀ ਹੋ ਗਈਆਂ, ਜਿਨ੍ਹਾਂ ‘ਚੋਂ 10 ਦੀ ਹਾਲਤ ਗੰਭੀਰ ਹੈ ਪੁਲਿਸ ਬੁਲਾਰੇ ਨੇ ਕਿਹਾ, ‘ਰਾਮਬਨ ਤੋਂ ਬਨਿਹਾਲ ਲਈ ਸਵੇਰੇ ਕਰੀਬ 10 ਵਜੇ ਜਾ ਰਹੀ ਬੱਸ (ਜੇਕੇ-191593) ਆਪਣੀ ਮੰਜ਼ਿਲ ਤੋਂ ਕੁਝ ਕਿਲੋਮੀਟਰ ਪਹਿਲਾਂ ਕਾਲਾ ਮੋੜ ਕੋਲ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਤੇ ਪੁਲਿਸ ਨੇ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੈ ਕਿਹਾ, ਬੱਸ ਹਾਦਸੇ ‘ਚ 20 ਵਿਅਕਤੀਆਂ ਦੀ ਮੌਤ ਹੋ ਗਈ ਤੇ 10 ਜਣੇ ਗੰਭੀਰ ਜਖ਼ਮੀ ਹੋ ਗਏ ਜਦੋਂਕਿ ਪੰਜ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਤੇ ਸ੍ਰੀਨਗਰ ‘ਚ ਭੇਜਿਆ ਗਿਆ ਸੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਗੰਭੀਰ ਤੌਰ ‘ਤੇ ਜ਼ਖਮੀ ਵਿਅਕਤੀਆਂ ਨੂੰ ਹੈਲੀਕਾਪਟਰ ਰਾਹੀਂ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਭੇਜਿਆ ਗਿਆ ਹੈ ਉਨ੍ਹਾਂ ਕਿਹਾ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਲਾਪਰਵਾਹੀ ਨਾਲ ਗੱਡੀ ਚਲਾਉਣ ਦੀ ਵਜ੍ਹਾ ਕਾਰਨ ਇਹ ਹਾਦਸਾ ਵਾਪਰਿਆ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ‘ਚੋਂ 18 ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਜਦੋਂਕਿ ਦੋ ਦੀ ਪਛਾਣ ਹੋਣੀ ਹਾਲੇ ਬਾਕੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।