ਇੱਕ ਜਵਾਨ ਸ਼ਹੀਦ
ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੀ ਗਰਮਰੁੱਤ ਰਾਜਧਾਨੀ ਸ੍ਰੀਨਗਰ ਦੇ ਪੁਰਾਣੇ ਇਲਾਕੇ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ‘ਚ ਤਿੰਨ ਅੱਤਵਾਦੀ ਭੁੰਨ ਸੁੱਟੇ। ਇਸ ਮੁਕਾਬਲੇ ‘ਚ ਸੂਬਾ ਪੁਲਿਸ ਦਾ ਇੱਕ ਜਵਾਨ ਦੇ ਸ਼ਹੀਦ ਹੋਣ ਦਾ ਵੀ ਸਮਾਚਾਰ ਹੈ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ‘ਚ ਕਥਿਤ ਤੌਰ ‘ਤੇ ਅੱਤਵਾਦੀਆਂ ਦੀ ਮੱਦਦ ਕਰਨ ਵਾਲਾ ਇੱਕ ਓਜੀਡਬਲਿਊ ਵਰਕਰ ਵੀ ਸ਼ਾਮਲ ਹੈ। ਸੂਤਰਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਸ੍ਰੀਨਗਰ ‘ਚ ਸਾਰੇ ਸਕੂਲ, ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਉਣ ਤੋਂ ਰੋਕਣ ਲਈ ਸਾਵਧਾਨੀ ਦੇ ਤੌਰ ‘ਤੇ ਮੋਬਾਈਲ ਇੰਟਰਨੈੱਟ ਸੇਵਾ ਰੋਕ ਦਿੱਤੀ ਗਈ ਹੈ।
ਅਧਿਕਾਰਿਕ ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਸ੍ਰੀਨਗਰ ਦੇ ਪੁਰਾਣੇ ਇਲਾਕੇ ਫਤਿਹ ਕਾਦਲ ‘ਚ ਅੱਤਾਵਦੀਆਂ ਦੇ ਲੁਕੇ ਹੋਣ ਦੀ ਖੂਫ਼ੀਆ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਸੂਬਾ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐੱਸਓਜੀ), ਫੌਜ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ਼) ਨੇ ਬੁੱਧਵਾਰ ਤੜਕੇ ਇੱਕ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਸੁਰੱਖਿਆ ਬਲਾਂ ਦੇ ਜਵਾਨ ਜਿਵੇਂ ਹੀ ਇੱਕ ਖਾਸ ਇਲਾਕੇ ਵੱਲ ਵਧਣ ਲੱਗੇ ਇਸ ਦੌਰਾਨ ਉੱਥੇ ਇੱਕ ਘਰ ‘ਚ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਆਂ ਚਲਾਈਆਂ। ਸੁਰੱਖਿਆ ਬਲਾ ਨੇ ਜਵਾਬੀ ਕਾਰਵਾਈ ‘ਚ ਗੋਲੀਆਂ ਚਲਾਈਆਂ ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।