ਇਹ ਕਤਲੇਆਮ ਹੈ, ਅਸਤੀਫ਼ਾ ਦੇਣ ਸਿੱਧੂ : ਸੁਖਬੀਰ ਬਾਦਲ
ਸੱਚ ਕਹੂੰ ਨਿਊਜ਼, ਅੰਮ੍ਰਿਤਸਰ
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਮ੍ਰਿਤਕਾਂ ਦੇ ਘਰਾਂ ‘ਚੋਂ ਸੱਥਰ ਤਾਂ ਉੱਠੇ ਨਹੀਂ ਪਰ ਸਿਆਸੀ ਪਾਰਟੀਆਂ ਨੇ ਆਪਣੀਆਂ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ ਹਨ| ਅੱਜ ਸ਼ਨਿੱਚਰਵਾਰ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ‘ਤੇ ਤਾਬੜਤੋੜ ਹਮਲਾ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਬਾਦਲ ਨੇ ਇਸ ਘਟਨਾ ਨੂੰ ਕਤਲੇਆਮ ਕਰਾਰ ਦਿੱਤਾ|
ਉਨ੍ਹਾਂ ਕਿਹਾ ਕਿ ਇਹ ਘਟਨਾ ਮਾਫ਼ੀ ਦੇ ਯੋਗ ਨਹੀਂ ਹੈ ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਬਹੁਤ ਥੋੜ੍ਹਾ ਹੈ, ਜੇਕਰ ਇਹ ਮੁਆਵਜ਼ਾ ਇੱਕ ਕਰੋੜ ਰੁਪਏ ਨਾ ਕੀਤਾ ਗਿਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਨਾ ਦਿੱਤੀ ਗਈ ਤਾਂ ਉਹ ਅਦਾਲਤੀ ਕਾਰਵਾਈ ਕਰਨਗੇ ਤੇ ਧਰਨੇ ਲਾਉਣਗੇ|
ਓਧਰ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਘਟਨਾ ਲਈ ਪੰਜਾਬ ਸਰਕਾਰ ਨੂੰ ਭੰਡਦਿਆਂ ਨਵਜੋਤ ਕੌਰ ਸਿੱਧੂ ‘ਤੇ ਤਿੱਖੇ ਹਮਲੇ ਕੀਤੇ | ਜ਼ਿਕਰਯੋਗ ਹੈ ਕਿ ਮ੍ਰਿਤਕਾਂ ਦੇ ਵਾਰਸ ਆਪਣੇ ਮਰ ਗਏ ਜੀਆਂ ਦੀ ਯਾਦ ‘ਚ ਰੋ-ਰੋ ਕੇ ਬੁਰੇ ਹਾਲ ਹਨ ਪਰ ਸਿਆਸੀ ਆਗੂ ਮੁਆਵਜ਼ੇ ਦੀ ਰਾਜਨੀਤੀ ਕਰ ਰਹੇ ਹਨ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।