ਪੀੜਤਾਂ ਨੂੰ ਰਾਹਤ ਛੇਤੀ ਮੁਹੱਈਆ ਕਰਵਾਉਣ ਦੇ ਹੁਕਮ
ਅਮਨ-ਕਾਨੂੰਨ ਬਰਕਰਾਰ ਰੱਖਣ ਵਾਸਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ
ਸੱਚ ਕਹੂੰ ਨਿਊਜ਼, ਅੰਮ੍ਰਿਤਸਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ
ਸਕਾਈਪ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਸੁਧਾਂਸ਼ੂ ਸ੍ਰੀਵਾਸਤਵਾ ਨੇ ਵੀ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਇਨ੍ਹਾਂ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਇਕ ਪੀੜਤ ਨੂੰ ਛੱਡ ਕੇ ਬਾਕੀ ਸਾਰੇ ਪੀੜਤਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ
ਸੁਰੇਸ਼ ਕੁਮਾਰ ਨੇ ਦੱਸਿਆ ਕਿ 58 ਮ੍ਰਿਤਕਾਂ ਵਿੱਚੋਂ 52 ਦਾ ਸਸਕਾਰ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਦਾ ਸਸਕਾਰ ਵੀ ਅੱਜ ਕਰ ਦਿੱਤਾ ਜਾਵੇਗਾ ਉਨ੍ਹਾਂ ਅੱਗੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ 58 ਵਿਅਕਤੀਆਂ ਨੂੰ ਹਸਪਤਾਲਾਂ ਵਿੱਚ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਕੁੱਲ 116 ਪਰਿਵਾਰ ਪ੍ਰਭਾਵਿਤ ਹੋਏ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।