ਬੀਤੀ 2 ਅਕਤੂਬਰ ਨੂੰ ਹੋਈ ਸੀ ਦੁਬਈ ‘ਚ ਮੌਤ
ਰਾਜਨ ਮਾਨ, ਅੰਮ੍ਰਿਤਸਰ
ਦੁਬਈ ‘ਚ ਆਪਣੀ ਜਾਨ ਗੁਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ
ਦੱਸਣਯੋਗ ਹੈ ਕਿ ਨਿਰਮਲ ਸਿੰਘ ਕਰੀਬ 22 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਵਾਉਣ ਦੇ ਸੁਫ਼ਨੇ ਦਿਲ ‘ਚ ਲੈ ਕੇ ਦੁਬਈ ਗਿਆ ਸੀ ਤੇ ਉੱਥੇ ਸਖਤ ਮਿਹਨਤ ਕਰਕੇ ਉਸਨੇ ਇੱਕ ਕਨਸਟਰੱਕਸ਼ਨ ਕੰਪਨੀ ਖੋਲ੍ਹੀ ਸੀ ਤੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਦੁਬਈ ਰਹਿ ਰਿਹਾ ਸੀ ਅਚਾਨਕ ਬੀਤੀ 2 ਅਕਤੂਬਰ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ
ਜਦ ਭਾਰਤ ਰਹਿੰਦੇ ਉਸਦੇ ਮਾਤਾ-ਪਿਤਾ ਤੇ ਹੋਰਨਾਂ ਪਰਿਵਾਰਕ ਮੈਂਬਰ ਨੂੰ ਦੁਬਈ ਤੋਂ ਆਏ ਫ਼ੋਨ ਰਾਹੀਂ ਆਪਣੇ ‘ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਨਾਲ ਸੰਪਰਕ ਕਰਕੇ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੀ ਅਰਜੋਈ ਕੀਤੀ ਸੀ, ਜਿਸ ਸਬੰਧੀ ਅੰਮ੍ਰਿਤਸਰ ਇਕਾਈ ਵੱਲੋਂ ਡਾ. ਐੱਸ. ਪੀ. ਸਿੰਘ ਓਬਰਾਏ ਨਾਲ ਰਾਬਤਾ ਕਰਕੇ ਉਕਤ ਵਿਅਕਤੀ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਉਨ੍ਹਾਂ ਨੂੰ ਬੇਨਤੀ ਕੀਤੀ, ਜਿਸ ‘ਤੇ ਕਾਰਵਾਈ ਕਰਦਿਆਂ ਸ੍ਰ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।