ਸਿੱਖਿਆ ਮੰਤਰੀ ਵੱਲੋਂ ਮਿਲਿਆ ਪੈਨਲ ਮੀਟਿੰਗ ਦਾ ਸੱਦਾ
ਸੱਚ ਕਹੂੰ ਨਿਊਜ਼, ਪਟਿਆਲਾ
ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪਟਿਆਲਾ ਸ਼ਹਿਰ ‘ਚ ਰੋਸ ਮੁਜ਼ਾਹਰਾ ਕੀਤਾ ਗਿਆ ਬਾਰਾਦਰੀ ਗਾਰਡਨ ਨੇੜੇ ਸੜਕ ਜਾਮ ਕਰਕੇ ਧਰਨਾ ਲਾ ਕੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੇ ਇਕੱਠ ‘ਚ ਤਹਿਸੀਲਦਾਰ ਪ੍ਰਵੀਨ ਕੁਮਾਰ ਸ਼ਰਮਾ ਨੇ ਜਥੇਬੰਦੀ ਦੀ ਸੂਬਾ ਕਮੇਟੀ ਨੂੰ ਸਿੱਖਿਆ ਮੰਤਰੀ ਵੱਲੋਂ ਭੇਜੇ ਮੀਟਿੰਗ ਦੇ ਲਿਖਤੀ ਸੱਦਾ ਪੱਤਰ ਸੌਂਪਣ ਉਪਰੰਤ ਧਰਨਾ ਚੁੱਕਿਆ ਗਿਆ ਰੋਸ ਮੁਜ਼ਾਹਰੇ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ‘ਚ ਸਰਕਾਰੀ ਸਕੂਲਾਂ ‘ਚ ਵੱਡੀ ਪੱਧਰ ‘ਤੇ ਅਸਾਮੀਆਂ ਖਾਲੀ ਹਨ, ਦੂਜੇ ਪਾਸੇ ਟੈੱਟ ਪਾਸ 50 ਹਜ਼ਾਰ ਬੇਰੁਜ਼ਗਾਰ ਅਧਿਆਪਕ ਪੱਕੇ ਰੁਜ਼ਗਾਰ ਲਈ ਸੰਘਰਸ਼ ਦੇ ਰਾਹ ਹਨ
ਪੰਜਾਬ ਸਰਕਾਰ ਨੇ ਚੋਣ-ਵਾਅਦਿਆਂ ਦੌਰਾਨ ਸਰਕਾਰੀ ਸਕੂਲ ਪ੍ਰਬੰਧ ਨੂੰ ਉੱਚਾ ਚੁੱਕਣ ਅਤੇ ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ, ਪਰ ਸੱਤਾ ‘ਚ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ ਅਸਲ ‘ਚ ਸਰਕਾਰ ਨੇ ਜੋ ਪਬਲਿਕ ਸੈਕਟਰ ਦਾ ਭੋਗ ਪਾਉਣ ਦੀਆਂ ਨੀਤੀ 1991 ‘ਚ ਅਪਣਾਈਆਂ ਹਨ, ਉਨ੍ਹਾਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ ‘ਚ ਬੇਚੈਨੀ ਦਾ ਸ਼ਿਕਾਰ ਹੋ ਰਹੇ ਹਨ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ ਨੇ ਕਿਹਾ ਕਿ ਪਿਛਲੀ ਦਿਨੀਂ ਸੂਬਾ ਸਰਕਾਰ ਵੱਲੋਂ ਕੀਤਾ ਸਰਕਾਰੀ ਸਕੂਲਾਂ ‘ਚ ਕਾਰਪੋਰੇਟ ਸੈਕਟਰ ਨੂੰ ਭਾਈਵਾਲ ਬਣਾਉਣ ਦਾ ਫ਼ੈਸਲਾ ਸਰਕਾਰ ਦੇ ਲੋਕ ਮਾਰੂ ਮਨਸੂਬਿਆਂ ਨੂੰ ਦਰਸਾਉਂਦਾ ਹੈ
ਸੂਬਾ ਜਨਰਲ ਸਕੱਤਰ ਗੁਰਜੀਤ ਕੌਰ ਖੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਰੈਸਨੇਲਾਈਜੇਸ਼ਨ ਰਾਹੀਂ ਅਧਿਆਪਕਾਂ ਦੀਆਂ ਅਸਾਮੀਆਂ ਖਤਮ ਕਰਨ ਦੇ ਰਾਹ ਪਈ ਹੋਈ ਹੈ, ਪਰ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਪੰਜਾਬ ਸਰਕਾਰ ਦੇ ਸਰਕਾਰੀ ਸਕੂਲ ਪ੍ਰਬੰਧ ਨੂੰ ਖਤਮ ਕਰਨ ਲਈ ਹਰ ਦਿਨ ਲਏ ਜਾ ਰਹੇ ਸਿੱਖਿਆ ਵਿਰੋਧੀ ਫੈਸਲਿਆਂ ਦਾ ਡਟਵਾਂ ਵਿਰੋਧ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ਼ ‘ਸਿੱਖਿਆ ਬਚਾਓ ਲਹਿਰ’ ਖੜ੍ਹੀ ਕੀਤੀ ਜਾਵੇਗੀ ਇਸ ਮੌਕੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਗੋਰਖਾ ਸਿੰਘ ਕੋਟੜਾ, ਅਮਨ ਸੇਖ਼ਾ, ਬਲਕਾਰ ਭਾਈਰੂਪਾ, ਨਵਜੀਵਨ ਸਿੰਘ, ਗੁਰਜੀਤ ਨਾਭਾ, ਸੁੱਖੀ ਮਾਨਸਾ, ਅਮਨਦੀਪ ਬਾਵਾ, ਸੁਖਵਿੰਦਰ ਲਹਿਲ, ਬਲਕਾਰ ਬੁਢਲਾਡਾ, ਸੁਖਦੀਪ ਬਠਿੰਡਾ ਸਮੇਤ ਵੱਡੀ ਗਿਣਤੀ ‘ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ
ਇਹ ਨੇ ਮੰਗਾਂ…
ਸਾਰੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ, ਸਰਕਾਰੀ ਸਕੂਲਾਂ ‘ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ‘ਤੇ ਭਰੀਆਂ ਜਾਣ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ‘ਚ ਪੂਰਾ ਕੀਤਾ ਜਾਵੇ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਿਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ ਨਿੱਜੀਕਰਨ ਦੀ ਨੀਤੀ ਬੰਦ ਕਰਕੇ ਵਿਦਿਆਰਥੀਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ ਰੈਸਨੇਲਾਈਜੇਸ਼ਨ ਨੂੰ ਤਰਕ ਸੰਗਤ ਬਣਾਇਆ ਜਾਵੇ ਅਸਾਮੀਆਂ ਖਤਮ ਕਰਨ ਦੀ ਬਜਾਏ, ਨਵੀਆਂ ਅਸਾਮੀਆਂ ਸਿਰਜੀਆਂ ਜਾਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।