ਸੁਖਬੀਰ ਦੀ ਪੇਸਕਸ਼ ਨੂੰ ਮਾਝੇ ਦੇ ਆਗੂਆਂ ਨੇ ਕੱਢੀ ਭੜਾਸ
ਸੱਚ ਕਹੂੰ ਨਿਊਜ਼, ਅੰਮ੍ਰਿਤਸਰ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਜੇਕਰ ਪਾਰਟੀ ਕਹੇ ਤਾਂ ਉਹ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹੈ ਓਧਰ ਮਾਝੇ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ‘ਤੇ ਬੇਯਕੀਨੀ ਪ੍ਰਗਟ ਕੀਤੀ ਹੈ ਅਕਾਲੀ ਦਲ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਆਗੂ ਨਰਾਜ਼ ਨਹੀਂ ਹੈ ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਉਨ੍ਹਾਂ ਦੇ ਪਿਤਾ ਦੀ ਉਮਰ ਦੇ ਹਨ ਤੇ ਉਹ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਨ ਬ੍ਰਹਮਪੁਰਾ ਜਾਂ ਮਾਝੇ ਦੇ ਕਿਸੇ ਵੀ ਆਗੂ ਨੇ ਪਾਰਟੀ ਨਹੀਂ ਛੱਡੀ ਸਿਰਫ਼ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ|
ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਪਾਰਟੀ ਨੂੰ ਮੇਰੀ ਪ੍ਰਧਾਨਗੀ ਮਨਜ਼ੂਰ ਨਹੀਂ ਹੈ ਤਾਂ ਮੈਂ ਇਹ ਅਹੁਦਾ ਛੱਡਣ ਲਈ ਤਿਆਰ ਹਾਂ ਓਧਰ ਸੁਖਬੀਰ ਬਾਦਲ ਤੋਂ ਨਰਾਜ਼ ਚੱਲ ਰਹੇ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਤੇ ਮਾਝੇ ਦੇ ਸਿਰਕੱਢ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਉਦੋਂ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ, ਜਦੋਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਸ਼ਰਮਨਾਕ ਹਾਰ ਹੋਈ ਸੀ ਉਨ੍ਹਾਂ ਕਿਹਾ ਕਿ ਚੋਣਾਂ ‘ਚ ਹੋਈ ਹਾਰ ਤੋਂ ਬਾਅਦ ਕੋਰ ਕਮੇਟੀ ਦੀ ਮੀਟਿੰਗ ‘ਚ ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ, ਪਰ ਉਹ ਨਹੀਂ ਮੰਨੇ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਹੁਣ ਵੀ ਸੁਖਬੀਰ ਅਸਤੀਫ਼ਾ ਦੇਣਗੇ|
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਸਮੇਤ ਕਈ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ਼ਾਰਿਆਂ ਇਸ਼ਾਰਿਆਂ ‘ਚ ਸੁਖਬੀਰ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਪਾਰਟੀ ਦੀ ਸਰਗਰਮੀਆਂ ਘਟਾਉਣ ਦਾ ਐਲਾਨ ਕਰ ਦਿੱਤਾ ਸੀ ਪ੍ਰੈੱਸ ਕਾਨਫਰੰਸ ਤੋਂ ਕੁਝ ਦਿਨਾਂ ਬਾਅਦ ਬ੍ਰਹਮਪੁਰਾ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ‘ਚ ਤਰਥਲੀ ਮਚਾ ਦਿੱਤੀ ਸੀ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।