ਮੁਕਾਬਲੇ ‘ਚ ਇੱਕ ਜਵਾਨ ਹੋਇਆ ਜ਼ਖਮੀ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਐਤਵਾਰ ਨੂੰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ Encounter ‘ਚ ਛੇ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਸ਼ੋਪੀਆ ਦੇ ਕਪਰਾਨ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ‘ਤੇ ਸਾਂਝੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਸੁਰੱਖਿਆ ਬਲ ਇਲਾਕੇ ਦੀ ਘੇਰਾਬੰਦੀ ਕਰ ਰਹੇ ਸੀ ਤਦ ਹੀ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਮੋਬਾਇਲ ਇੰਟਰਨੈਟ ਸੇਵਾਵਾਂ ਬੰਦ
ਭਿਆਨਕ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ। ਇਸ ਦੌਰਾਨ ਫੌਜ ਦਾ ਇੱਕ ਜਵਾਨ ਵੀ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸ਼ੋਪੀਆ ‘ਚ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਘਟਨਾ ਸਥਾਨ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਬਲਾਂ ਦੇ ਹੱਥੋਂ ਸ਼ੁੱਕਰਵਾਰ ਤੋਂ ਦੂਜੀ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਤੋਂ ਪਹਿਲਾਂ ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।