ਅਮਰਿੰਦਰ ਨੇ ਕੀਤਾ ਪਾਕਿਸਤਾਨ ਦਾ ਕੀਤਾ ਧੰਨਵਾਦ ਤੇ ਦਿੱਤੀ ਚਿਤਾਵਨੀ
ਡੇਰਾ ਬਾਬਾ ਨਾਨਕ, (ਏਜੰਸੀ)
ਭਾਰਤ-ਪਾਕਿਸਤਾਨ ਦੀ ਦੋਸਤੀ ਦੀ ਨਵੀਂ ਨੀਤੀ ਨੂੰ ਜੋੜਨ ਵਾਲੇ ਕਰਤਾਰਪੁਰ ਸਾਹਿਬ ਸੜਕ ਲਾਂਘੇ ਦੀ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਨੇ ਸੋਮਵਾਰ ਨੂੰ ਨੀਂਹਪੱਥਰ ਰੱਖਿਆ। ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਮਾਨ ਪਿੰਡ ਤੋਂ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਨੂੰ ਜੋੜਨ ਵਾਲੀ ਇਸ ਸੜਕ ਦੀ ਨੀਂਹਪੱਥਰ ਪ੍ਰੋਗਰਾਮ ‘ਚ ਕੇਂਦਰੀ ਵਾਤਾਵਰਨ ਮੰਤਰੀ ਨਿਤੀਨ ਗਡਕਰੀ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖਮੰਤਰੀ ਅਮਰਿੰਦਰ ਸਿੰਘ ਸਮੇਤ ਕਈ ਆਗੂ ਸ਼ਾਮਲ ਸਨ। ਸ਼੍ਰੀਮਤੀ ਹਰਸਿਮਰਤ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਪਾਕਿਸਤਾਨ ਨੂੰ ਧੰਨਵਾਦ ਆਖਿਆ ਹੈ। ਸ਼੍ਰੀ ਅਮਰਿੰਦਰ ਸਿੰਘ ਨੇ ਹਾਲਾਂਕਿ ਪਾਕਿਸਤਾਨ ਦੇ ਫੌਜੀ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦੀ ਹਰਕਤ ਕਰਨ ‘ਤੇ ਵਾਜਬ ਜਵਾਬ ਦਿੱਤਾ ਜਾਵੇਗਾ। ਉਪਰਾਸ਼ਟਰਪਤੀ ਅਤੇ ਕੇਂਦਰੀ ਮੰਤਰੀ ਦੇ ਜਮਾਵੜੇ ਦੇ ਕਾਰਨ ਪੁਲਿਸ ਪ੍ਰਸ਼ਾਸਨ ਅਲਰਟ ‘ਤੇ ਰਿਹਾ। ਸੁਰੱਖਿਆ ਦੇ ਪੁਖਤੇ ਇੰਤਜਾਮ ਕੀਤੇ ਗਏ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਹੱਦ ਨਾਲ ਲੱਗਦੇ ਇਲਾਕੇ ਕੋਲ ਸਥਿਤ ਇਸ ਸਥਾਨ ‘ਤੇ ਪ੍ਰੋਗਰਾਮ ਲਈ ਪੁਲਿਸ ਪ੍ਰਸ਼ਾਸਨ ਦੀ ਇੱਕ ਪੂਰੀ ਟੀਮ ਨੂੰ ਸੁਰੱਖਿਆ ਵਿੱਚ ਤੈਨਾਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।