ਮੋਬਾਇਲ ਸੇਵਾ ਕੀਤੀ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਹਿਤੀਆਤਨ ਮੋਬਾਇਲ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਦੱਖਣੀ ਕਸ਼ਮੀਰ ‘ਚ ਰੇਲ ਸੇਵਾਵਾਂ ਦੀ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾ ਦੱਸਿਆ ਕਿ ਸੁਰੱਖਿਆ ਬਲਾਂ ਦੇ ਅਭਿਆਨ ਖਿਲਾਫ਼ ਆਮ ਜਨਤਾ ਸੜਕਾਂ ‘ਤੇ ਉਤਰ ਆਈ ਜਿਸ ਕਾਰਨ ਲੋਕਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਝੜਪਾਂ ਵੀ ਹੋਈਆਂ।
ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ
ਸੂਤਰਾਂ ਨੇ ਦੱਸਿਆ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਦੇ ਕੁਲਗਾਮ ਦੇ ਰੇਡਵਾਨੀ ‘ਚ ਅੱਜ ਸਵੇਰੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਇੱਕ ਮਕਾਨ ‘ਚ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਅਨੁਸਾਰ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਜਵਾਨ ਪ੍ਰਕਾਸ਼ ਯਾਦਵ ਸ਼ਹੀਦ ਹੋ ਗਿਆ ਅਤੇ ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।