5.0 ਤੀਬਰਤਾ ਨਾਲ ਆਇਆ ਭੂਚਾਲ (Earthquake)
ਟੋਕੀਓ (ਏਜੰਸੀ)। ਜਪਾਨ ਦੇ ਦੱਖਣੀ ਇਬਾਰਕੀ ਪ੍ਰਾਂਤ ‘ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਪਾਨ ਦੀ ਮੌਸਮ ਵਿਗਿਆਨ ਏਜੰਸੀ (ਜੇਐੱਮਏ) ਦੇ ਮੁਤਾਬਿਕ ਰਿਐਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਦੇ ਸਤਹਿ ਤੋਂ 50 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ ਅੱਠ ਵੱਜ ਕੇ 33 ਮਿੰਟ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਤੋਚੀਗੀ, ਗੁੰਮਾ ਤੇ ਸਾਈਤਾਮਾ ਪ੍ਰਾਂਤ ‘ਚ ਵੀ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਸੂਨਾਮੀ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਭੂਚਾਲ ਤੋਂ ਬਾਅਦ ਜਪਾਨ ਦੇ ਪ੍ਰਮਾਣੂ ਪਲਾਂਟਾਂ ਨੂੰ ਵੀ ਸੁਰੱਖਿਅਤ ਦੱਸਿਆ ਗਿਆ ਹੈ। (Earthquake)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।