ਬਾਜਵਾ ਨੇ ਕਿਹਾ, ਸਿੱਧੂ ਕੈਬਨਿਟ ਅਹੁਦੇ ਤੋਂ ਅਸਤੀਫਾ ਦੇਣ
ਚੰਡੀਗੜ੍ਹ। ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਆਪਣਾ ‘ਕੈਪਟਨ’ ਨਾ ਮੰਨੇ ਜਾਣ ਦੇ ਦਿੱਤੇ ਬਿਆਨ ‘ਤੇ ਸਾਥੀ ਮੰਤਰੀ ਤਰਿਪਤ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਸਿੱਧੂ ਮੁੱਖ ਮੰਤਰੀ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਹਨ ਤਾਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਇਕੱਲੇ ਸਿੱਧੂ ਦੇ ਹੀ ਨਹੀਂ ਸਗੋਂ ਉਨ੍ਹਾਂ ਦੇ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵੀ ਕੈਪਟਨ ਹਨ। ਪਰ ਪੰਜਾਬ ਵਿੱਚ ਮੁੱਖ ਮੰਤਰੀ ਹੀ ਉਨ੍ਹਾਂ ਦੇ ਕੈਪਟਨ ਹਨ ਜਿਸ ਤਰ੍ਹਾਂ ਸਿੱਧੂ ਵੱਲੋਂ ਬਿਆਨ ਦਿੱਤਾ ਗਿਆ ਹੈ, ਜੇਕਰ ਉਹ ਪੰਜਾਬ ਵਿੱਚ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਤਾਂ ਉਨਾਂ ਨੂੰ ਨੈਤਿਕਤਾ ਦੇ ਆਧਾਰ ‘ਤੇ ਪੰਜਾਬ ਦੀ ਕੈਬਨਿਟ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਉਥੇ ਚਲੇ ਜਾਣਾ ਚਾਹੀਦਾ ਹੈ ਜਿੱਥੇ ਰਾਹੁਲ ਗਾਂਧੀ ਉਨ੍ਹਾਂ ਦੀ ਡਿਊਟੀ ਲਗਾਉਂਦੇ ਹਨ। ਦੱਸ ਦੱਈਏ ਕਿ ਤੇਲੰਗਾਨਾ ਦੌਰੇ ‘ਤੇ ਸਿੱਧੂ ਨੇ ਚੋਣ ਪ੍ਰਚਾਰ ਲਈ ਗਏ ਸਨ ਤਾਂ ਉਨ੍ਹਾਂ ਤੋਂ ਪਾਕਿਸਤਾਨ ਦੌਰੇ ‘ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਸਵਾਲ ਪੁੱਛਿਆ ਗਿਆ। ਇਸ ‘ਤੇ ਉਨ੍ਹਾਂ ਕਿਹਾ ਕਿ ਕੌਣ ਕੈਪਟਨ… ? ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਇਸ ਬਿਆਨ ਤੋਂ ਬਾਅਦ ਸਿੱਧੂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। Resigns
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।